Saturday, April 18, 2026
spot_img
spot_img

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਵਿਰੁੱਧ ਦੂਜੇ ਦਿਨ ਵੀ ਜੋਸ਼ ਨਾਲ ਜਾਰੀ ਰਿਹਾ ਧਰਨਾ

Date:

spot_img
ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸ. ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿਚ ਜਥੇ ਨੇ ਭਰੀ ਹਾਜ਼ਰੀ
ਸੁਲਤਾਨਪੁਰ ਲੋਧੀ/ਅੰਮ੍ਰਿਤਸਰ, 4 ਦਸੰਬਰ- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਚ ਪੁਲੀਸ ਦਾਖਲੇ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਦੂਜੇ ਦਿਨ ਵੀ ਵੱਡੇ ਜੋਸ਼ ਨਾਲ ਧਰਨਾ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸ. ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿਚ ਜਥੇ ਨੇ ਹਾਜ਼ਰੀ ਭਰੀ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜਿਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ, ਉਸ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਨੇ ਗੁਰੂ ਘਰ ਅੰਦਰ ਮਰਯਾਦਾ ਦੀ ਉਲੰਘਣਾ ਕਰਦਿਆਂ ਗੋਲੀ ਚਲਾਉਣ ਦੇ ਆਦੇਸ਼ ਦਿੱਤੇ, ਜਿਸ ਦੇ ਜੁੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਹਨ। ਸਰਕਾਰ ਵੱਲੋਂ ਦੋਸ਼ੀ ਅਧਿਕਾਰੀਆਂ ਖਿਲਾਫ ਕਿਸੇ ਕਿਸਮ ਦੀ ਕਾਰਵਾਈ ਨਾ ਕਰਨਾ ਸੰਗਤਾਂ ਅੰਦਰ ਰੋਸ ਅਤੇ ਰੋਹ ਪੈਦਾ ਕਰ ਰਿਹਾ ਹੈ।
ਅੱਜ ਦੇ ਧਰਨੇ ਵਿਚ ਸ. ਸਤਿੰਦਰਜੀਤ ਸਿੰਘ ਛੱਜਲਵੱਡੀ ਹਲਕਾ ਇੰਚਾਰਜ ਜੰਡਿਆਲਾ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਕੁਲਵੰਤ ਸਿੰਘ ਮੰਨਣ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਜਰਨੈਲ ਸਿੰਘ, ਸ. ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਸ. ਸੁਖਰਾਜ ਸਿੰਘ ਮੁਛਲ ਸ. ਗੁਰਸੰਗਤ ਸਿੰਘ ਬੰਡਾਲਾ, ਸ. ਪ੍ਰੇਮ ਸਿੰਘ ਤਾਰਾਗੜ੍ਹ, ਸ. ਸੁਖਵਿੰਦਰ ਸਿੰਘ ਬੁਤਾਲਾ, ਸ. ਜਸਪਾਲ ਸਿੰਘ ਪੱਡਾ, ਸ. ਜਗਤਾਰ ਸਿੰਘ ਗਗੜਭਾਣਾ, ਸ. ਸੁਖਵਿੰਦਰ ਸਿੰਘ ਸੰਗਰਾਵਾਂ,  ਸ. ਸਿਕੰਦਰ ਸਿੰਘ ਜਾਣੀਆ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

👉ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ...

Bathinda ਦੇ ਹੋਟਲ Bahia Fort ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ; 4 ਕਾਬੂ ਤੇ 3 ਫ਼ਰਾਰ

Bathinda News: Bathinda ਦੀ ਥਾਣਾ ਕੋਤਵਾਲੀ ਪੁਲਿਸ ਵੱਲੋਂ ਕੀਤੀ...

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...