ਸੀ.ਐਚ.ਸੀ. ਗੋਨਿਆਣਾ ਦੇ ਸਮੂਹ ਸਟਾਫ਼ ਨੇ ਕੀਤੀ ਦੋ ਘੰਟੇ ਦੀ ਹੜਤਾਲ

Date:

spot_img

ਪੰਜਾਬ ਸਰਕਾਰ ਵਿਰੁੱਧ ਕੀਤੀ ਨਾਹਰੇਬਾਜ਼ੀ^ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦੀ ਚਿਤਾਵਨੀ
ਗੋਨਿਆਣਾ, 5 ਦਸੰਬਰ :ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅਪਣਾਏ ਜਾ ਰਹੇ ਅੜੀਅਲ ਵਤੀਰੇ ਵਿਰੁੱਧ ਅੱਜ ਸਥਾਨਕ ਸੀ.ਐਚ.ਸੀ. ਦੇ ਸਮੂਹ ਸਟਾਫ਼ ਨੇ ਦੋ ਘੰਟੇ ਦੀ ਹੜਤਾਲ ਕਰਕੇ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਗਈ। ਹੜਤਾਲ ਵਿੱਚ ਪੀ.ਸੀ.ਐਮ.ਐਸ. ਐਸੋਸੀਏਸ਼ਨ, ਮਾਸ ਮੀਡੀਆ ਆਫ਼ੀਸਰਜ ਐਸੋਸੀਏਸ਼ਨ, ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ, ਸਟਾਫ਼ ਨਰਸਿਸਜ਼ ਐਸੋਸੀਏਸ਼ਨ, ਐਨ.ਐਚ.ਐਮ. ਐਸੋਸੀਏਸ਼ਨ ਅਤੇ ਪੈਰਾ ਮੈਡੀਕਲ ਐਸੋਸੀਏਸ਼ਨ ਨੇ ਭਾਗ ਲਿਆ।

ਭਾਈ ਰੋਡੇ ਦਾ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਗ੍ਰਿਫਤਾਰ

ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ, ਮੈਡੀਕਲ ਅਫ਼ਸਰ ਡਾਕਟਰ ਸੋਨਲ ਗਾਂਧੀ, ਡਾ: ਪੰਕਜ ਕੁਮਾਰ, ਡਾ: ਦਿਨੇਸ਼ ਸੈਣੀ ਆਦਿ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਬੀਤੇ ਕਈ ਦਿਨ ਤੋਂ ਆਾਪਣੀਆਂ ਹੱਕੀ ਮੰਗਾਂ ਲਈ ਹੜਤਾਲ ਕੀਤੀ ਹੋਈ ਹੈ, ਪਰ ਸਰਕਾਰ ਇਸ ਪੱਖ ਤੋਂ ਅੱਖਾਂ ਬੰਦ ਕਰੀ ਬੈਠੀ ਹੈ. ਜਿਸ ਕਾਰਨ ਸਿਹਤ ਵਿਭਾਗ ਦੀਆਂ ਸਮੁੱਚੀਆਂ ਜੱਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਰੋਜਾਨਾ ਦੋ ਘੰਟੇ ਲਈ ਕੰਮ^ਕਾਜ ਠੱਪ ਰੱਖਿਆ ਜਾਵੇਗਾ।

ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਲਾਰੈਂਸ ਬਿਸ਼ਨੋਈ ‘ਤੇ ਕੱਸਿਆ ਸ਼ਿੰਕਜਾ

ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਫਾਰਮੇਸੀ ਅਫ਼ਸਰ ਅਪਰਤੇਜ਼ ਕੌਰ, ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਅਮਨਦੀਪ ਗਰੋਵਰ, ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਬਾਰਡਰ ਏਰੀਆ ਭੱਤਾ ਬਹਾਲ ਕਰਨਾ, 4^9^14 ਏ.ਸੀ.ਪੀ. ਭੱਤਾ ਲਾਗੂ ਕਰਨਾ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨਾ ਅਤੇ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਸਮੇਤ ਹੋਰ ਵੱਖ^ਵੱਖ ਅਹਿਮ ਮੰਗਾਂ ਨੂੰ ਪੂਰਾ ਨਾ ਕਰਕੇ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤੀ ਜਾਵੇਗਾ ਜਿਸ ਪ੍ਰਤੀ ਸਰਕਾਰ ਖੁਦ ਜਿੰਮੇਵਾਰ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਐਸ.ਏ. ਬਲਜਿੰਦਰਜੀਤ ਸਿੰਘ, ਸੀਨੀਅਰ ਸਹਾਇਕ ਰਾਜ ਕੁਮਾਰ, ਕਲਰਕ ਪੁਨੀਤ ਸ਼ਰਮਾ, ਕੰਵਲ ਪੁਨੀਤ, ਸਟੈਨੋ ਰਮਨਦੀਪ ਕੌਰ, ਕੰਪਿਊਟਰ ਆਪਰੇਟਰ ਨਿਸ਼ਾ ਅੱਗਰਵਾਲ, ਕਾਊਂਸਲਰ ਜਗਦੀਸ਼ ਕੌਰ, ਡਰਾਈਵਰ ਪਿਆਰਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿਹਤ ਕਰਮਚਾਰੀ ਹਾਜ਼ਰ ਸਨ।

 

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...