Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

13 Views

ਅਫ਼ਸਰਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਨ ਅਤੇ ਪਿੰਡਾਂ ’ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਕਿਹਾ
ਚੰਡੀਗੜ੍ਹ, 5 ਦਸੰਬਰ: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ।

ਭਾਈ ਰੋਡੇ ਦਾ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਗ੍ਰਿਫਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਲਾਰੈਂਸ ਬਿਸ਼ਨੋਈ ‘ਤੇ ਕੱਸਿਆ ਸ਼ਿੰਕਜਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ।ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ।

 

Related posts

ਖਹਿਰਾ ਨੇ ਭਗਵੰਤ ਮਾਨ ਨੂੰ ਗੈਰ ਕਾਨੂੰਨੀ ਰੇਤ ਮਾਫ਼ੀਏ ’ਤੇ ਵ੍ਹਾਈਟ ਪੇਪਰ ਲਿਆਉਣ ਲਈ ਕਿਹਾ

punjabusernewssite

ਮੁੱਖ ਸਕੱਤਰ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

punjabusernewssite

ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

punjabusernewssite