Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਦੀ ਤਿਆਰ ਪੂਰੀ

11 Views

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ
ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ।

ਮੁੱਖ ਮੰਤਰੀ ਦਾ ਅਧਿਕਾਰੀਆਂ ਨੂੰ ਆਦੇਸ਼: ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਤੱਕ ਪਹੁੰਚਾਇਆ ਜਾਵੇ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

’ਤੇ ਜਦ ਮੰਤਰੀ ਨੇ ਖੁਦ ਟਰੈਕਟਰ ਚਲਾ ਕੇ 100 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ’ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।

 

Related posts

ਬੇਅੰਤ ਸਿੰਘ ਕਤਲ ਕਾਂਡ: ਭਾਈ ਗੁਰਮੀਤ ਸਿੰਘ ਨੂੰ ਮਿਲੀ ਜਮਾਨਤ

punjabusernewssite

ਸੂਬਾ ਸਰਕਾਰ ਨੇ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ

punjabusernewssite

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

punjabusernewssite