Punjabi Khabarsaar
ਚੰਡੀਗੜ੍ਹ

ਹਾਈ ਕੋਰਟ ਵੱਲੋਂ ਮਨਪ੍ਰੀਤ ਬਾਦਲ ਦੀ ਅੰਤਰਿਮ ਜਮਾਨਤ ਵਿਚ ਫਰਵਰੀ ਤੱਕ ਵਾਧਾ

 

ਚੰਡੀਗੜ੍ਹ, 7 ਦਸੰਬਰ: ਬਠਿੰਡਾ ਦੇ ਮਾਡਲ ਟਾਊਨ ਇਲਾਕੇ ’ਚ ਇੱਕ ਪਲਾਟ ਵਿਵਾਦ ਵਿੱਚ ਵਿਜੀਲੈਂਸ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਅੰਤਰਮ ਜਮਾਨਤ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 15 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ। ਅੱਜ ਇਹ ਕੇਸ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਲਈ ਲੱਗਿਆ ਹੋਇਆ ਸੀ। ਇਸ ਦੌਰਾਨ ਪੰਜਾਬ ਸਰਕਾਰ ਅਤੇ ਵਿਜੀਲੈਂਸ ਦੀ ਤਰਫੋਂ ਮਾਨਯੋਗ ਅਦਾਲਤ ਵਿੱਚ ਆਪਣਾ ਜਵਾਬ ਦਾਅਵਾ ਵੀ ਦਿੱਤਾ ਗਿਆ। ਸ: ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਆਪਣੇ ਮੁਵੱਕਲ ਦੀ ਅੰਤਿਮ ਜਮਾਨਤ ਵਿੱਚ ਵਾਧਾ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ਇਸ ਕੇਸ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਹੋਵੇਗੀ।

ਬੇਗੁਨਾਹੀ ਦੇ ‘ਸਰਟੀਫਿਕੇਟ’ ਵੰਡਣ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਕਾਬੂ

ਦੱਸਣਾ ਬਣਦਾ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਦਰਜ ਕੀਤੇ ਕੇਸ ਵਿੱਚ ਗ੍ਰਿਫਤਾਰੀ ਤੋਂ ਬਚਣ ਲਈ ਹੇਠਲੀ ਅਦਾਲਤ ਤੋਂ ਲੈ ਕੇ ਹਾਈਕੋਰਟ ਤੱਕ ਸਾਬਕਾ ਮੰਤਰੀ ਨੇ ਚਾਰਾਜੋਈ ਕੀਤੀ ਸੀ। ਇਸ ਦੌਰਾਨ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਅੰਤਿਮ ਜਮਾਨਤ ਦੇ ਦਿੱਤੀ ਸੀ। ਇਸ ਕੇਸ ਵਿੱਚ ਸਾਬਕਾ ਮੰਤਰੀ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਨੂੰ ਵੀ ਨਾਮਜਦ ਕੀਤਾ ਹੋਇਆ ਹੈ, ਜਿੰਨ੍ਹਾਂ ਨੂੰ ਇੱਕ-ਇੱਕ ਕਰਕੇ ਜਮਾਨਤ ਮਿਲ ਚੁੱਕੀ ਹੈ।

ਸਾਬਕਾ ਪੱਤਰਕਾਰ ਚੰਦਰ ਪ੍ਰਕਾਸ਼ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਦੋਂਕਿ ਇਸ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਪ੍ਰਾਈਵੇਟ ਵਿਅਕਤੀਆਂ ਵਪਾਰੀ ਵਿਕਾਸ ਅਰੋੜਾ, ਹੋਟਲ ਕਾਰੋਬਾਰੀ ਰਜੀਵ ਕੁਮਾਰ ਅਤੇ ਅਮਨਦੀਪ ਸਿੰਘ ਨਾਂ ਦੇ ਮੁਲਜਮ ਵੀ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਇਸੇ ਤਰ੍ਹਾਂ ਬੀਡੀਏ ਦੇ ਤਤਕਾਲੀ ਉਪ ਪ੍ਰਸਾਸਕ ਬਿਕਰਮਜੀਤ ਸਿੰਘ ਸੇਰਗਿੱਲ, ਸੁਪਰਡੈਂਟ ਪੰਕਜ਼ ਕਾਲੀਆ ਅਤੇ ਮਨਪ੍ਰੀਤ ਦੇ ਨਜਦੀਕੀ ਸਰਾਬ ਠੇਕੇਦਾਰ ਜਸਵਿੰਦਰ ਸਿੰਘ ਉਰਫ਼ ਜੁਗਨੂੰ ਅਤੇ ਪਲਾਟ ਦੀ ਬੋਲੀ ਲਈ ਅਪਣੀਆਂ ਸੇਵਾਵਾਂ ਦੇਣ ਵਾਲੇ ਸੀਏ ਸੰਜੀਵ ਕੁਮਾਰ ਨੂੰ ਵੀ ਅਦਾਲਤ ਵੱਲੋਂ ਅੰਤਰਿਮ ਰਾਹਤ ਮਿਲੀ ਹੋਈ ਹੈ।

 

Related posts

ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

punjabusernewssite

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

punjabusernewssite

ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਚ ਸਰਕਾਰੀ ਮੁਲਾਜ਼ਮਾਂ ਨਾਲ ਕੀਤਾ ਧੋਖਾ : ਡਾ ਚੀਮਾ

punjabusernewssite