ਬਠਿੰਡਾ, 8 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਾਰੇ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾ ਸਰਕਾਰੀ ਸਕੂਲਾਂ ਦੇ ਮੁੱਖੀਆਂ ਦੀ ਇੱਕ ਅਹਿਮ ਮੀਟਿੰਗ ਟੀਚਰਜ਼ ਹੋਮ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਪਾਲ ਗੋਇਲ ਨੇ ਮਿਸ਼ਨ 100 ਪ੍ਰਤੀਸ਼ਤ,ਮਿਸ਼ਨ ਸਮਰੱਥ,ਸਕੂਲੋਂ ਵਿਰਵੇ ਬੱਚਿਆਂ,ਜਨਰਲ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਅੱਠਵੀਂ ਤੱਕ ਦੇ ਮੁੰਡਿਆਂ ਦੀ ਵਰਦੀ ਅਤੇ ਬੱਚਿਆਂ ਦੀ ਹਾਜ਼ਰੀ ਵਧਾਉਣ ਲਈ ਅਤੇ ਯੂ ਡਾਇਸ ਦਾ ਕੰਮ ਸਹੀ ਸਮੇਂ ਤੇ ਪੂਰਾ ਕਰਨ ਦੀ ਹਦਾਇਤ ਕੀਤੀ।
ਲਾਲਚ ਬੁਰੀ ਬਲਾ: ਜਿਹੜੇ ਥਾਣੇ ਦਾ ਸੀ ਮੁਖੀ, ਉਸੇ ਥਾਣੇ ਦਾ ਬਣਿਆ ਹਵਾਲਾਤੀ
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲਾਂ ਵਿੱਚ ਸਵੱਛਤਾ ਅਤੇ ਸਫਾਈ ਸੰਬੰਧੀ ਅਧੀਨ ਸਕੂਲ ਕੈਂਪਸ,ਸਕੂਲਾਂ ਦਾ ਆਲਾ ਦੁਆਲੇ ਦੀ ਸਵੱਛਤਾ ਅਤੇ 15 ਦਸੰਬਰ ਨੂੰ ਸਕੂਲ ਕਲੀਨ ਅੱਪ ਦਿਵਸ ਅਧੀਨ ਸਾਰਾ ਦਿਨ ਸਫ਼ਾਈ ਨੂੰ ਸਮਰਪਿਤ ਕੀਤਾ ਜਾਵੇ ਅਤੇ ਏਕ ਭਾਰਤ ਸ੍ਰੇਸਟ ਭਾਰਤ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।ਸਮਾਰਟ ਸਕੂਲਾ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿੱਲੋਂ ਨੇ ਸਕੂਲਾਂ ਲਈ ਜਾਰੀ ਹੋਈਆਂ ਗ੍ਰਾਂਟਾਂ ਨੂੰ ਸਮੇਂ ਸਿਰ ਨਿਪਟਾਉਣ ਸਬੰਧੀ ਜਾਣਕਾਰੀ ਦਿੱਤੀ।ਲੈਕਚਰਾਰ ਸੰਜੀਵ ਨਾਗਪਾਲ ਵਲੋਂ ਕਿਸ਼ੋਰ ਸਿੱਖਿਆ ਨੂੰ ਸਚੁੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਹਾਜ਼ਰ ਸਨ।