ਸਰਕਾਰ ਵਿੱਚ ਨਵੀਆਂ ਨਿਯੁਕਤੀਆਂ ਹੋਣ ਤੇ ਆਪ ਆਗੂਆਂ ਨੇ ਕੀਤਾ ਸਨਮਾਨ

Date:

spot_img

ਬਠਿੰਡਾ, 9 ਦਸੰਬਰ : ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਬਠਿੰਡਾ ਜਿਲ੍ਹੇ ਦੇ ਅੱਠ ਸਾਥੀਆਂ ਨੂੰ ਪੰਜਾਬ ਸਰਕਾਰ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ ਜਿਨ੍ਹਾਂ ਵਿੱਚ ਜਿਲ੍ਹਾ ਪ੍ਰਧਾਨ ਯੂਥ ਵਿੰਗ ਰਾਜਨ ਅਮਰਦੀਪ ਸਿੰਘ ਅਤੇ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ ਨੂੰ ਪੰਜਾਬ ਵਾਟਰ ਰੀਸੋਰਸ ਮੈਨੇਜ਼ਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਡਾਇਰੈਕਟਰ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਰਿੰਦਰ ਸਿੰਘ ਬਿੱਟੂ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬੱਲ੍ਹੋ ਅਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਬੱਲੀ ਨੂੰ ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਬੋਰਡ ਦੇ ਮੈਂਬਰ, ਜਿਲ੍ਹਾ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਜਿਲ੍ਹਾ ਕੈਸ਼ੀਅਰ ਐੱਮ ਐਲ ਜਿੰਦਲ ਅਤੇ ਹਰਜਿੰਦਰ ਕੌਰ ਰਾਏ ਨੂੰ ਬਠਿੰਡਾ ਡਿਵੈਲਪਮੈਂਟ ਅਥਾਰਟੀ ਬਠਿੰਡਾ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਝਾਰਖੰਡ MP ਦੇ ਘਰ ਤੋਂ ED ਨੂੰ ਮਿਲਿਆ 300 ਕਰੋੜ ਰੁਪਏ ਕੈਸ਼, ਕੈਸ਼ ਨਾਲ ਲੈਕੇ ਜਾਉਣ ਲਈ ਟਰੱਕ ਦੀ ਲੀਤੀ ਮਦਦ

ਬਠਿੰਡਾ ਜਿਲ੍ਹੇ ਵਿੱਚੋ ਆਪ ਆਗੂਆਂ ਦੀ ਪੰਜਾਬ ਸਰਕਾਰ ਵਿਚ ਨਿਯੁਕਤੀ ਹੋਣ ਤੇ ਸਾਥੀ ਆਗੂਆਂ ਵੱਲੋਂ ਖ਼ੁਸ਼ੀ ਪਰਗਟ ਕਰਦੇ ਹੋਏ ਪੰਜਾਬ ਟਰੇਡਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ, ਮੀਡੀਅਮ ਇੰਡਸਟਰੀ ਪੰਜਾਬ ਦੇ ਚੇਅਰਮੈਨ ਨੀਲ ਗਰਗ, ਜਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅਮ੍ਰਿਤ ਲਾਲ ਅਗਰਵਾਲ, ਗੁਰਜੰਟ ਸਿੰਘ ਸਿਵੀਆਂ ਸਾਬਕਾ ਜਿਲ੍ਹਾ ਪ੍ਰਧਾਨ ਬਠਿੰਡਾ ਅਤੇ ਪਾਰਟੀ ਵਲੰਟੀਅਰ ਵੱਲੋਂ ਉਹਨਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਉਹਨਾਂ ਦਾ ਮਾਣ ਸਨਮਾਣ ਕੀਤਾ ਗਿਆ ਅਤੇ ਵਧਾਈ ਦਿੱਤੀ। ਇਸ ਸਮੇਂ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਣਗੇ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਆਮ ਆਦਮੀ ਪਾਰਟੀ ਜਿਲ੍ਹਾ ਈਵੈਂਟ ਇੰਚਾਰਜ ਵਿਕਰਮ ਲਵਲੀ, ਰਕੇਸ਼ ਕਾਂਸਲ, ਬੂਟਾ ਸਿੰਘ, ਹੈਪੀ ਸਿੰਘ, ਰਛਪਾਲ ਸਿੰਘ ਅਤੇ ਹੋਰ ਸਾਥੀਆਂ ਵੱਲੋਂ ਵੀ ਵਧਾਈਆਂ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...