ਸਾਂਝਾ ਫ਼ਰੰਟ ਬਠਿੰਡਾ ਵੱਲੋਂ ਏਮਜ਼ ਦੇ ਨਰਸਿੰਗ ਸਟਾਫ਼ ਦੇ ਸੰਘਰਸ਼ ਦੀ ਹਮਾਇਤ
ਬਠਿੰਡਾ, 9 ਦਸੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਲੁਧਿਆਣਾ ਮੀਟਿੰਗ ਦੇ ਫੈਸਲੇ ਅਨੁਸਾਰ ਅੱਜ ਸਾਂਝਾ ਫਰੰਟ ਦੀ ਬਠਿੰਡਾ ਇਕਾਈ ਦੀ ਮੀਟਿੰਗ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਮਸਲਿਆਂ ਨੂੰ ਅਣਗੌਲਿਆਂ ਕਰਨ ਤੇ ਡੂੰਘੀ ਚਿੰਤਾ ਪ੍ਰਗਟਾਈ ਗਈ। ਮਨਿਸਟੀਰੀਅਲ ਕਾਮਿਆਂ ਨੂੰ ਲਿਖਤੀ ਰੂਪ ਵਿੱਚ ਮੀਟਿੰਗ ਦਾ ਸਮਾਂ ਦੇਣ ਬਾਅਦ ਵੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਕਰਨਾ ਸਰਕਾਰ ਦੇ ਗੈਰਜਿੰਮੇਵਾਰੀ ਵਾਲੇ ਰਵੱਈਏ ਨੂੰ ਉਜ਼ਾਗਰ ਕਰਦਾ ਹੈ। ਸਰਕਾਰ ਦੇ ਇਸ ਗੈਰ ਜਿੰਮੇਵਾਰਾਨਾ ਰਵੱਈਏ ਦੇ ਖਿਲਾਫ ਸਾਂਝੇ ਫਰੰਟ ਵੱਲੋਂ 14 ਤੇ 15 ਦਸੰਬਰ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।ਸਾਂਝਾ ਫਰੰਟ ਬਠਿੰਡਾ ਵੱਲੋਂ ਇਸੇ ਲੜੀ ਦੇ ਤਹਿਤ 15 ਦਸੰਬਰ ਨੂੰ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾ।ਜਿਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਸਾਥੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ
ਯਾਦ ਰੱਖਣਯੋਗ ਹੈ ਕਿ ਸਾਂਝਾ ਫਰੰਟ ਪਿਛਲੇ ਸਮੇਂ ਤੋਂ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲ ਕਰਵਾਉਣ,ਨਵ ਨਿਯੁਕਤ ਮੁਲਾਜ਼ਮਾਂ ਤੇ ਪੰਜਾਬ ਸਕੇਲ ਲਾਗੂ ਕਰਵਾਉਣ, ਪੈਨਸ਼ਨਰਾਂ ਉੱਤੇ 2.59 ਦਾ ਫਾਰਮੂਲਾ ਲਾਗੂ ਕਰਵਾਉਣ,ਡੀ ਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ।ਇਸ ਮੌਕੇ ਤੇ ਸਾਂਝੇ ਫਰੰਟ ਦੇ ਆਗੂਆਂ ਵੱਲੋਂ ਏਮਜ਼ ਬਠਿੰਡਾ ਦੇ ਡਾਇਰੈਕਟਰ ਵੱਲੋਂ ਨਰਸਿੰਗ ਸਟਾਫ਼ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਰਤਾਰੇ ਬਾਰੇ ਚਿੰਤਾ ਪ੍ਰਗਟ ਕੀਤੀ ਗਈ ਤੇ ਨਾਲ ਹੀ ਨਰਸਿੰਗ ਸਟਾਫ਼ ਦੇ ਇਸ ਸੰਘਰਸ਼ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ।ਅੱਜ ਦੀ ਇਸ ਮੀਟਿੰਗ ਵਿੱਚ ਦਰਸ਼ਨ ਸਿੰਘ ਮੌੜ,ਮੱਖਣ ਸਿੰਘ ਖਣਗਵਾਲ,ਸਿੰਕਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਧੰਜਲ,ਐਸ ਐਸ ਯਾਦਵ, ਜਤਿੰਦਰ ਕ੍ਰਿਸ਼ਨ, ਲਛਮਣ ਸਿੰਘ ਮਲੂਕਾ, ਦਰਸ਼ਨ ਰਾਮ, ਨਾਇਬ ਸਿੰਘ, ਰਾਜਦੀਪ ਸਿੰਘ, ਰਣਜੀਤ ਸਿੰਘ,ਬੀਰ ਭਾਨ ਤੇ ਪੂਰਨ ਸਿੰਘ ਆਦਿ ਆਗੂ ਹਾਜ਼ਰ ਸਨ।
Share the post "ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ 15 ਦਸੰਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ"