ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼
ਲੁਧਿਆਣਾ, 10 ਦਸੰਬਰ: ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ’ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ।ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ।
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ
ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ ’ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ।
ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ
ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ।ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।
Share the post "‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਪ੍ਰਦਾਨ ਕਰਨ ਦੀ ਹੋਈ ਸੁਰੂਆਤ"