ਕਿਹਾ ਕਿ ਆਪ ਸਰਕਾਰ ਕੇਜਰੀਵਾਲ ਦੇ ਪ੍ਰੋਗਰਾਮਾਂ ਲਈ ਸਰਕਾਰੀ ਬੱਸਾਂ ਵਰਤ ਕੇ ਲੋਕਾਂ ਨੂੰ ਕਰ ਰਹੀ ਹੈ ਖੱਜਲਖੁਆਰ
ਤਲਵੰਡੀ ਸਾਬੋ, 11 ਦਸੰਬਰ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਇੱਛਾਵਾਂ ਦੀ ਪੂਰਤੀ ਲਈ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਜਦੋਂ ਕਿ ਦਿੱਲੀ ਆਧਾਰਿਤ ਪਾਰਟੀਆਂ ਲਗਾਤਾਰ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕਰ ਰਹੀਆਂ ਹਨ। ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਜਨਤਕ ਇਕੱਠਾ ਨੂੰ ਸੰਬੋਧਨ ਕਰਨ ਪੁੱਜੇ ਸ਼੍ਰੀਮਤੀ ਬਾਦਲ ਨੇ ਪਿੰਡ ਨਾਈਆਂਵਾਲੀ ਵਿਖੇ ਤੀਹ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ।
ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਕਾਂਗਰਸ ਤੇ ਆਪ ਦਾ ਹੋਵੇਗਾ ਗਠਜੋੜ !
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲੈਂਦਿਆਂ ਬੀਬਾ ਬਾਦਲ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਆਪ ਸਰਕਾਰ ਇਸ ਸਕੀਮ ਦੇ ਲਾਭਪਾਤਰੀਆਂ ਦੀ ਸੂਚੀ ਵਿਚ ਨਿਰੰਤਰ ਕਟੌਤੀ ਕਰ ਰਹੀ ਹੈ। ਇਸੇ ਤਰਾਂ 20 ਮਹੀਨੇ ਪਹਿਲਾਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੱਖ ਨਾ ਕਰ ਕੇ ਸੂਬੇ ਨਾਲ ਵਿਤਕਰਾਕੀਤਾ ਤੇ ਹੁਣ ਆਪ ਸਰਕਾਰ ਨੇ ਵੀ ਸੂਬੇ ਵਿਚ ਕੋਈ ਬੁਨਿਆਦੀ ਢਾਂਚਾ ਪ੍ਰਾਜੈਕਟ ਨਹੀਂ ਆਰੰਭਿਆ।
ਸ਼੍ਰੋਮਣੀ ਅਕਾਲੀ ਦਲ ਦਾ 14 ਦਸੰਬਰ ਨੂੰ ਸਥਾਪਨਾ ਦਿਵਸ ਅੰਮ੍ਰਿਤਸਰ ਵਿਚ ਮਨਾਇਆ ਜਾਵੇਗਾ
ਪਿੰਡ ਗਟਵਾਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਸਰਕਾਰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਵਿਚ ਪ੍ਰੋਗਰਾਮਾਂ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਰ ਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿੰਡਾਂ ਵਿਚ ਸਿੰਥੈਟਿਕ ਨਸ਼ਾ ਆਮ ਮਿਲ ਰਿਹਾ ਹੈ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣਾ ਰੋਜ਼ ਦਾ ਕੰਮ ਬਣ ਗਿਆ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਨੌਜਵਾਨ ਵਰਗ ਨਾਲ ਧੋਖਾ ਕੀਤਾ ਗਿਆ ਤੇ ਉਹਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਪੰਜਾਬ ਤੋਂ ਬਾਹਰਲੇ ਰਾਜਸਥਾਨ ਤੇ ਹਰਿਆਣਾ ਦੇ ਲੋਕਾਂ ਨੂੰ ਪੰਜਾਬ ਵਿਚ ਨੌਕਰੀਆਂ ਦੇ ਕੇ ਪਾਰਟੀ ਦਾ ਇਹਨਾਂ ਰਾਜਾਂ ਵਿਚ ਪਸਾਰ ਕਰਨ ਦੇ ਯਤਨ ਕੀਤੇ ਗਏ।
Share the post "ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬੀ ਅਕਾਲੀ ਦਲ ਨੂੰ ਮਜ਼ਬੂਤ ਕਰਨ: ਹਰਸਿਮਰਤ ਕੌਰ ਬਾਦਲ"