ਨਰਮੇਂ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਕਰਨ ਦੀ ਕੀਤੀ ਮੰਗ
ਬਠਿੰਡਾ, 12 ਦਸੰਬਰ – ਕਪਾਹ ਪੱਟੀ ‘ਚ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਨਰਮੇ ਦੀ ਸਰਕਾਰੀ ਖਰੀਦ ਨਾ ਕਰਨ ਦੇ ਚੱਲਦੇ ਪ੍ਰਾਈਵੇਟ ਵਪਾਰੀਆਂ ਹੱਥੋਂ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ ਦੇ ਵਿਰੁੱਧ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਸੀਸੀਆਈ ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਨਰਮਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਨੇ ਨਰਮੇਂ ਦੀ ਫਸਲ ਖਰੀਦਣ ਤੋਂ ਹੱਥ ਖੜ੍ਹੇ ਕਰ ਰੱਖੇ ਹਨ।
Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ
ਜਿਸ ਕਾਰਨ ਸੂਬੇ ਅੰਦਰ ਕਿਸਾਨਾਂ ਦੇ ਚਿੱਟੇ ਸੋਨੇ ਦੀ ਲੁੱਟ ਸ਼ੁਰੂ ਹੋ ਗਈ ਹੈ। ਸਰਕਾਰੀ ਤੌਰ ‘ਤੇ ਨਰਮੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਰੇਟ ’ਤੇ ਨਰਮੇ ਦੀ ਫਸਲ ਵੇਚਣ ਲਈ ਮਜਬੂਰ ਹਨ। ਕਿਸਾਨ ਆਗੂ ਨੇ ਕਿਹਾ ਕਿ ਨਰਮੇ ਦਾ ਰੇਟ ਕੇਂਦਰ ਸਰਕਾਰ ਵੱਲੋਂ 7020 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ ਜਦੋਂ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ 4500 ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਰੇਟ ’ਤੇ ਨਰਮਾ ਖਰੀਦ ਕੀਤਾ ਜਾ ਰਿਹਾ ਹੈ। ਇਸਤੋਂ ਇਲਾਵਾ ਪੰਜਾਬ ਸਰਕਾਰ ਵੀ ਇਸ ਮਸਲੇ ’ਤੇ ਚੁੱਪ ਹੈ।
ਬਹੁ ਕਰੋੜੀ ਇਸ਼ਤਿਹਾਰੀ ਠੱਗ ਅਮਨ ਸਕੋਡਾ ਦਾ ਜੀਜਾ ਗਿ੍ਫਤਾਰ
ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਸੀਸੀਆਈ ਨੇ ਅਬੋਹਰ ਅਤੇ ਸੰਗਤ ਮੰਡੀ ਵਿੱਚ ਨਰਮੇ ਦੀ ਕੁਝ ਖਰੀਦ ਕੀਤੀ ਹੈ ਜਦੋਂ ਕਿ ਬਾਕੀ ਥਾਵਾਂ ’ਤੇ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ਤੇ ਛੱਡ ਰੱਖਿਆ ਹੈ, ਜਿਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ।ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਕਣਕਵਾਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ, ਮਲਕੀਤ ਸਿੰਘ ਸੰਦੋਹਾ, ਜ਼ਿਲ੍ਹਾ ਵਿੱਤ ਸਕੱਤਰ ਜਗਸੀਰ ਸਿੰਘ ਬਰਕੰਦੀ, ਮੀਤ ਪ੍ਰਧਾਨ ਸੁਖਦੇਵ ਸਿੰਘ ਗੰਗਾ,ਬਲਾਕ ਮੌੜ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਦੋਹਾ, ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਕਰਮਜੀਤ ਸਿੰਘ ਜੱਜਲ, ਬਠਿੰਡਾ ਦੇ ਪ੍ਰਧਾਨ ਕੱਤਰ ਸਿੰਘ ਬਰਕੰਦੀ, ਸੰਗਤ ਦੇ ਪਿਸ਼ੌਰਾ ਸਿੰਘ ਸੇਖੂ ਆਦਿ ਆਗੂਆਂ ਤੋਂ ਇਲਾਵਾ ਕਿਸਾਨ ਮੌਜੂਦ ਸਨ।
Share the post "ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਨਰਮਾ ਸਾੜ ਕੇ ਸੀਸੀਆਈ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ"