ਚੰਡੀਗੜ੍ਹ, 13 ਦਸੰਬਰ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਸਰਕਾਰ ਵਲੋਂ ਭ੍ਰਿਸਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਭ੍ਰਿਸ਼ਟਾਚਾਰ ਦੀ ਸਿਕਾਇਤ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਓਏਸਡੀ ਸ੍ਰੀ ਭੁਪੇਸ਼ਵਰ ਦਿਆਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੀਐਮ ਵਿੰਡੋਂ ’ਤੇ ਇਸ ਮਾਮਲੇ ਨੂੰ ਲੈ ਕੇ ਇਕ ਸ਼ਿਕਾਇਤ ਆਈ ਸੀ, ਜਿਸ ਵਿਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਡਿਵੀਜਲ ਨੰਬਰ-2 ਸੋਨੀਪਤ ਦੇ ਕਾਰਜਕਾਰੀ ਇੰਜੀਨੀਅਰ ਜਿਤੇਂਦਰ ਸਿੰਘ ਹੁੱਡਾ ਵਿਰੁਧ ਗੰਭੀਰ ਦੋਸ਼ ਲਗਾਏ ਗਏ ਸਨ।
ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ
ਉਨ੍ਹਾਂ ਦਸਿਆ ਕਿ ਜਿਲ੍ਹਾ ਸੋਨੀਪਤ ਦੇ ਨਿਵਾਸੀ ਦੀਪਕ, ਜੋ ਕਿ ਇਕ ਠੇਕੇਦਾਰ ਹਨ, ਨੇ ਉਕਤ ਅਧਿਕਾਰੀ ਉਪਰ ਉਸਦੀ ਕੋਟੇਸ਼ਨ ਨੂੰ ਸੈਸ਼ਨ ਕਰਨ ਲਈ 20 ਫੀਸਦੀ ਐਂਡਵਾਂਸ ਕਮੀਸ਼ਨ ਦੀ ਮੰਗ ਕਰਨ ਦੇ ਦੋਸ਼ ਲਗਾਏ ਗਏ ਸਨ। ਕਮੀਸ਼ਨ ਨਾ ਦੇਣ ’ਤੇ ਕੋਟੇਸ਼ਨ ਵਿਚ ਮਨਮਾਨੇ ਢੰਗ ਨਾਲ ਰੇਟ ਕੱਟਣੇ ਸ਼ੁਰੂ ਕਰ ਦਿੱਤੇ। ਨਾਲ ਹੀ ਸ਼ਿਕਾਇਤਕਰਤਾ ਨੇ ਇਹ ਵੀ ਦੋਸ ਲਗਾਇਆ ਸੀ ਕਿ ਜਿਤੇਂਦਰ ਸਿੰਘ ਹੱੁਡਾ ਕੁੱਝ ਚੁਨਿੰਦਾ ਠੇਕੇਦਾਰਾਂ ਨੁੰ ਬਿਨ੍ਹਾਂ ਕੰਮ ਕੀਤੇ ਹੀ ਮੋਟੀ ਰਕਮ ਦਾ ਭੁਗਤਾਨ ਕਰਦਾ ਹੈ। ਓਐਸਡੀ ਨੇ ਦਸਿਆ ਕਿ ਉਪਰੋਕਤ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਤਹਿਤ ਵਿਭਾਗ ਵੱਲੋਂ ਇਕ ਕਮੇਟੀ ਗਠਨ ਕੀਤੀ ਗਈ।
ਵੱਡੀ ਕੋਤਾਹੀ: ਅੱਤਵਾਦੀ ਹਮਲੇ ਦੀ ਬਰਸੀ ਮੌਕੇ ਸੰਸਦ ਅੰਦਰ ਦਾਖਲ ਹੋਏ ਨੌਜਵਾਨ
ਕਮੇਟੀ ਦੀ ਜਾਂਚ ਰਿਪੋਰਟ ਵਿਚ ਕਾਰਜਕਾਰੀ ਇੰਜੀਨੀਅਰ ਜਿਤੇਂਦਰ ਸਿੰਘ ਦੇ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ। ਉਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਜਿਤੇਂਦਰ ਸਿੰਘ ਹੁੱਡਾ ਨੂੰ ਸਸਪੈਂਡ ਕਰਨ ਦੇ ਨਾਲ-ਨਾਲ ਨਿਯਮ-7 ਤਹਿਤ ਵਿਭਾਗੀ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਦਿਆਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਸੂਬੇ ਵਿਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਤਰ੍ਹਾ ਦੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਭਵਿੱਖ ਵਿਚ ਵੀ ਅਜਿਹੇ ਸਖਤ ਕਦਮ ਚੁੱਕੇ ਜਾਣਗੇ।