ਬਠਿੰਡਾ, 15 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦਿਵਾਲੀ ਮੌਕੇ ’ਦੀਵਾਲੀ ਗਿਫ਼ਟ’ ਦੇ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਕੀਤੇ ਐਲਾਨ ਨੂੰ ਅਮਲੀ ਜਾਮਾ ਨਾ ਪਹੁੰਚਾਉਣ ਦੇ ਰੋਸ਼ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਨੇ 17 ਦਸੰਬਰ ਨੂੰ ਮੌੜ ਮੰਡੀ ਵਿਖੇ ਆ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾਵੇਗੀ ਅਤੇ ਇਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਅੱਗੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਝੂਠਾਂ ਦੀ ਪੋਲ ਖੋਲੀ ਜਾ ਸਕੇ।
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਮੋੜ ਮੰਡੀ ਦੇ ਸਕੂਲਾਂ ਵਿਚ ਕੀਤੀ ਛੁੱਟੀ ਵਾਪਸ ਲਈ
ਇੱਥੇ ਜਾਰੀ ਬਿਆਨ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਜਿਲ੍ਹਾ ਬਠਿੰਡਾ ਆਗੂ ਈਸ਼ਰ ਸਿੰਘ ਅਤੇ ਗੁਰਬਖਸ਼ ਲਾਲ ਦੇ ਨਾਲ ਨਾਲ ਵੱਖ-ਵੱਖ ਕੰਪਿਊਟਰ ਅਧਿਆਪਕ ਆਗੂਆਂ ਨੇ ਦੱਸਿਆ ਕਿ ਮੁੱਖਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਪਿਛਲੇ ਡੇਢ ਸਾਲਾਂ ਤੋਂ ਉਨਾਂ ਦੀਆਂ ਮੰਗਾਂ ਜਾਇਜ਼ ਮੰਗਾਂ ਨੂੰ ਲੈ ਕੇ ਸਿਰਫ ਲਾਰੇਬਾਜੀ ਕਰ ਰਹੇ ਹਨ। ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਹੋਈਆਂ ਦਰਜਨਾਂ ਮੀਟਿੰਗਾਂ ਦਾ ਨਤੀਜਾ ਸਿਫਰ ਰਿਹਾ ਹੈ, ਜਿਸ ਕਾਰਨ ਕੰਪਿਊਟਰ ਸੂਬੇ ਭਰ ਦੇ ਹਜ਼ਾਰਾਂ ਕੰਪਿਊਟਰ ਅਧਿਆਪਕ ਨਿਰਾਸ਼ਾ ਦੇ ਆਲਮ ਵਿੱਚ ਹਨ।ਉਹਨਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਜਿੱਥੇ ਸੋਸ਼ਲ ਮੀਡੀਆ ਤੇ ਆਪਣੀ ਮੰਗਾਂ ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਰੈਲੀ ਅਤੇ ਧਰਨਿਆਂ ਦੇ ਰੂਪ ਵਿੱਚ ਧਰਾਤਲ ਤੇ ਵੀ ਜੰਗੀ ਪੱਧਰ ਤੇ ਸੰਘਰਸ਼ ਜਾਰੀ ਹੈ।
ਦੁਖਦਾਈ ਖ਼ਬਰ: ਵਿਆਹ ਦੇ ਦੂਜੇ ਦਿਨ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਜਿਸ ਦੇ ਅਧੀਨ ਦਿਵਾਲੀ ਤੋਂ ਇੱਕ ਦਿਨ ਪਹਿਲਾਂ ਹੀ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਕਾਲੀ ਦਿਵਾਲੀ ਮਨਾਉਂਦੇ ਹੋਏ ਸੂਬਾ ਪੱਧਰੀ ਰੋਸ਼ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਸੀ ਜਿਸ ਦੇ ਚਲਦੇ ਸਰਕਾਰ ਦੀ ਕਾਫੀ ਕਿਰਕਰੀ ਹੋਈ ਹੈ, ਅਤੇ ਇਸ ਮਗਰੋਂ ਸੂਬਾ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ। ਕੰਪਿਊਟਰ ਅਧਿਆਪਕਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਉਹਨਾਂ ਦੇ ਸਾਰੇ ਜਾਇਜ਼ ਅਧਿਕਾਰਾਂ ਨੂੰ ਬਹਾਲ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਨਾਲ ਨਾਲ ਵੱਖ-ਵੱਖ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਉਹਨਾਂ ਨਾਲ ਕੀਤੇ ਗਏ ਧੋਖੇ ਦਾ ਜਮ ਕੇ ਪ੍ਰਚਾਰ ਕਰਨਗੇ।
Share the post "ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 17 ਨੂੰ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਘਿਰਾਓ ਦਾ ਕੀਤਾ ਐਲਾਨ"