ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

Date:

spot_img

ਚੰਡੀਗੜ੍ਹ, 15 ਦਸੰਬਰ: ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੌੜ ਮੰਡੀ ਵਿਕਾਸ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਕੋਟਫੱਤਾ ਵਿਖੇ ਹੋਈ ਮੀਟਿੰਗ

ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਬਦਲਦੇ ਰੁਝਾਨਾਂ ਅਨੁਸਾਰ ਸਿਹਤ ਹੁਨਰ ਵਿਕਾਸ ਕੇਂਦਰਾਂ ਵਿੱਚ ਕੋਰਸ ਸ਼ੁਰੂ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪੰਜਾਬ ਮੈਡੀਕਲ ਕੌਂਸਲ (ਪੀ.ਐਮ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਸਿਖਲਾਈ ਨਾਲ ਲੋਕਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਆਪਣੀ ਹੁਨਰ ਸਿਖਲਾਈ ਸਕੀਮ ਬਣਾਈ ਗਈ ਹੈ, ਜਿਸ ਦਾ ਖਰੜਾ ਤਿਆਰ ਹੋ ਗਿਆ ਹੈ।

ਅਮਿਤ ਦੀਕਸ਼ਿਤ ਪ੍ਰਧਾਨ ਤੇ ਮੋਹਿਤ ਜਿੰਦਲ ਇਨਕਮ ਟੈਕਸ ਬਾਰ ਐਸੋਸੀਏਸਨ ਦੇ ਉਪ ਪ੍ਰਧਾਨ ਬਣੇ

ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਕਾਲਜਾਂ, ਆਈ.ਟੀ.ਆਈਜ਼., ਪੌਲੀਟੈਕਨਿਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਵਿੱਚ ਵਾਧਾ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਾਫਟ ਤੇ ਲਾਈਫ ਸਕਿੱਲ ਵਧਾਉਣ ਵਿੱਚ ਮਦਦ ਕਰੇਗੀ ਅਤੇ ਨੌਕਰੀਆਂ ਦੀ ਤਲਾਸ਼ ਕਰ ਰਹੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਯੋਗਤਾ ਅਨੁਸਾਰ ਨੌਕਰੀ ਦੇ ਮੌਕੇ ਪ੍ਰਦਾਨ ਕਰੇਗੀ।

ਮੋੜ ਹਲਕੇ ’ਚ ਯੂਥ ਰੈਲੀ ਦੀਆਂ ਤਿਆਰੀਆਂ ਲਈ ਸਿਕੰਦਰ ਸਿੰਘ ਮਲੂਕਾ ਨੇ ਕੀਤੀਆਂ ਮੀਟਿੰਗਾਂ

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਸਹਾਇਕ ਡਾਇਰੈਕਟਰ ਐਸੋਚੈਮ ਅੰਸ਼ੂਮਾਲੀ ਬਾਜਪਾਈ, ਸੀ.ਈ.ਓ. ਮੈਸਰਜ਼ ਸਨ ਫਾਊਂਡੇਸ਼ਨ ਗੁਰਬੀਰ ਸਿੰਘ, ਉਚੇਰੀ ਸਿੱਖਿਆ ਵਿਭਾਗ ਤੋਂ ਨੱਜ ਫੈਲੋ ਕੁਮੁਦ ਝਾਅ, ਰੋਜ਼ਗਾਰ ਉਤਪਤੀ ਵਿਭਾਗ ਤੋਂ ਨੱਜ ਫੈਲੋ ਸੌਰਭ ਸਾਹਾ ਅਤੇ ਤਕਨੀਕੀ ਸਿੱਖਿਆ, ਇੰਡਸਟਰੀ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...