ਭਲਕੇ ਬਠਿੰਡਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਣਗੇ ਕੇਜ਼ਰੀਵਾਲ ਤੇ ਭਗਵੰਤ ਮਾਨ

Date:

spot_img

‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ: ਮਲਵਿੰਦਰ ਸਿੰਘ ਕੰਗ
ਬਠਿੰਡਾ, 16 ਦਸੰਬਰ (ਸੁਖਜਿੰਦਰ ਮਾਨ): ਬਠਿੰਡਾ ਸ਼ਹਿਰ ਵਿਚ ਦਿਨ-ਬ-ਦਿਨ ਵਧਦੇ ਟਰੈਫ਼ਿਕ ਤੋਂ ਨਿਜ਼ਾਤ ਪਾਉਣ ਲਈ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਨਵੇਂ ਬੱਸ ਸਟੈਂਡ ਦਾ ਭਲਕੇ 17 ਦਸੰਬਰ ਨੂੰ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਮੋੜ ਮੰਡੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ‘ਵਿਕਾਸ ਕ੍ਰਾਂਤੀ ਰੈਲੀ’ ਨੂੰ ਸੰਬੋਧਨ ਕਰਨ ਪੁੱਜ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਮੋੜ ਮੰਡੀ ਵਿਖੇ ਹੀ ਆਨ ਲਾਈਨ ਤਰੀਕੇ ਨਾਲ ਕਰਨਗੇ।

Big News: ਕੌਸਲਰਾਂ ਵਲੋਂ ਮੇਅਰ ਨੂੰ ਗੱਦੀਓ ਉਤਾਰਨ ਦੇ ਫੈਸਲੇ ’ਤੇ ‘ਪੰਜਾਬ ਸਰਕਾਰ’ ਨੇ ਲਗਾਈ ਮੋਹਰ

ਇੰਨ੍ਹਾਂ ਵਿਚ ਬਠਿੰਡਾ ਸ਼ਹਿਰ ਲਈ ਮਲੋਟ ਰੋਡ ’ਤੇ ਅੰਬੂਜਾ ਸੀਮੈਂਟ ਫ਼ੈਕਟਰੀ ਕੋਲ ਬਣਨ ਵਾਲੇ ਨਵੇਂ ਬਣਨ ਜਾ ਰਹੇ ਬੱਸ ਸਟੈਂਡ ਦਾ ਪ੍ਰੋਜੈਕਟ ਵੀ ਸ਼ਾਮਲ ਹੈ। ਇਸ ਪ੍ਰੋਜੈਕਟ ਲਈ ਜਗ੍ਹਾਂ ਨੂੰ ਦੇਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਲੰਘੀ 7 ਅਕਤੂਬਰ ਨੂੰ ਵਿਸੇਸ ਤੌਰ ’ਤੇ ਇੱਥੇ ਪੁੱਜੇ ਸਨ। ਇਸਤੋਂ ਇਲਾਵਾ ਰੋਜ਼ ਗਾਰਡਨ ਵਿਚ ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸਦੀ ਪੁਸ਼ਟੀ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਕੀਤੀ ਹੈ। ਉਨ੍ਹਾਂ ਦਸਿਆ ਕਿ ਭਲਕੇ ਰੈਲੀ ਵਾਲੀ ਜਗਾਂ ਤੋਂ ਹੀ ਇਸਦਾ ਐਲਾਨ ਕੀਤਾ ਜਾਵੇਗਾ।

ਐਡਵੋਕੇਟ ਗੁਰਵਿੰਦਰ ਸਿੰਘ ਮਾਨ ਬਣੇ ਬਠਿੰਡਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਉਧਰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰੇਗੀ। ਕੰਗ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...