spot_img
spot_img

CM ਮਾਨ ਦਾ ਮੁਲਾਜ਼ਮਾ ਨੂੰ ਤੋਹਫ਼ਾ, DA ‘ਚ ਕੀਤਾ 4 ਫੀਸਦੀ ਦਾ ਵਾਧਾ

Date:

spot_img

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸੀ। ਇਸ ਮੀਟਿੰਗ ਦੌਰਾਨ CM ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। CM ਮਾਨ ਨੇ ਮੁਲਾਜ਼ਮਾ ਦੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ।

ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ “ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ… ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।”

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related