spot_img
spot_img

ਸਰਕਾਰੀ ਸਕੂਲਾਂ ਦੇ ਨਵੀਨੀਕਰਨ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਪੋਜ਼ਲ ਬਣਾ ਕੇ ਭੇਜੀ ਜਾਵੇ ਤਾਂ ਜੋ ਸਕੂਲਾਂ ਚ ਹੋਣ ਵਾਲੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਸਕੂਲ ਵਿਖੇ ਢੁੱਕਵੀਂ ਜਗਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਲਈ ਲਾਇਬ੍ਰੇਰੀ ਬਣਾਈ ਜਾ ਸਕੇ।

ਗੁਰੂ ਕਾਸ਼ੀ ਯੂਨੀਵਰਸਿਟੀ ਦੀ “ਸਾਉਥ ਵੈਸਟ ਜ਼ੋਨ ਤੀਰ ਅੰਦਾਜੀ ਚੈਂਪੀਅਨਸ਼ਿਪ- 2023”ਦਾ ਸ਼ਾਨਦਾਰ ਆਗਾਜ਼

ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਸਮਾਗਰਾ ਸਿੱਖਿਆ ਅਭਿਆਨ ਪਲਾਨ ਸਬੰਧੀ ਮਿਡ ਡੇ ਮੀਲ, ਵਜੀਫ਼ਾ, ਵਿਦਿਆਰਥੀਆਂ ਦੀਆਂ ਸਕੂਲ ਵਰਦੀਆਂ, ਕਿਤਾਬਾਂ ਆਦਿ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੈਲਫ਼ ਹੈਲਪ ਗਰੁੱਪਾਂ ਨਾਲ ਤਾਲਮੇਲ ਕਰਕੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਦੇਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਵਜੀਫ਼ੇ ਤੋਂ ਵਾਝਾਂ ਨਾ ਰਹਿ ਸਕੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮੈਡਮ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਐਮਸੀ ਸੁਖਦੀਪ ਢਿੱਲੋ ਅਤੇ ਸਿੱਖਿਆ ਵਿਭਾਗ ਤੋਂ ਇਲਾਵ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...