WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਅੱਜ ਸੰਸਦ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਨਹੀਂ ਕੀਤਾ ਗਿਆ, ਲੋਕਤੰਤਰ ਮੁਅੱਤਲ ਕੀਤਾ ਗਿਆ ਹੈ – ਰਾਘਵ ਚੱਢਾ

ਸੰਸਦ ਦੀ ਸੁਰੱਖਿਆ ‘ਚ ਕਮੀਆਂ ‘ਤੇ ਸਵਾਲ ਉਠਾਉਣ ਵਾਲੇ ਵਿਰੋਧੀ ਧਿਰ ਦੇ ਕਰੀਬ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ – ਰਾਘਵ ਚੱਢਾ

ਜਿਸ ਭਾਜਪਾ ਸੰਸਦ ਮੈਂਬਰ ਦੇ ਦਸਤਖਤ ਨਾਲ ਦੋਸ਼ੀ ਨੂੰ ਸਦਨ ‘ਚ ਲਿਆਂਦਾ ਗਿਆ, ਉਹ ਸਦਨ ‘ਚ ਬੈਠਾ ਹੈ, ਉਸ ਦੀ ਮੈਂਬਰਸ਼ਿਪ ‘ਤੇ ਕੋਈ ਅਸਰ ਨਹੀਂ ਪਿਆ – ਰਾਘਵ ਚੱਢਾ

ਚੰਡੀਗੜ੍ਹ, 19 ਦਸੰਬਰ:

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੀ ਸੁਰੱਖਿਆ ‘ਚ ਖਾਮੀਆਂ ‘ਤੇ ਸਵਾਲ ਉਠਾਉਣ ਵਾਲੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਨਹੀਂ ਕੀਤਾ ਗਿਆ, ਸਗੋਂ ਦੇਸ਼ ਅੰਦਰ ਲੋਕਤੰਤਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਦੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਸਿਰਫ ਇਸ ਲਈ ਮੁਅੱਤਲ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਸੰਸਦ ਦੀ ਸੁਰੱਖਿਆ ‘ਚ ਖਾਮੀਆਂ ‘ਤੇ ਸਵਾਲ ਉਠਾਏ ਸਨ। ਇਹ ਵੱਡੀ ਵਿਡੰਬਨਾ ਹੈ ਕਿ ਜਿਸ ਭਾਜਪਾ ਦੇ ਸੰਸਦ ਮੈਂਬਰ ਦੇ ਦਸਤਖ਼ਤਾਂ ਨਾਲ ਮੁਲਜ਼ਮਾਂ ਨੂੰ ਸਦਨ ਦੇ ਅੰਦਰ ਲਿਆਂਦਾ ਗਿਆ ਸੀ, ਉਹ ਅੱਜ ਵੀ ਸਦਨ ਦੇ ਅੰਦਰ ਬੈਠਾ ਹੈ ਅਤੇ ਉਸ ਦੀ ਮੈਂਬਰਸ਼ਿਪ ‘ਤੇ ਕੋਈ ਅਸਰ ਨਹੀਂ ਪਿਆ ਹੈ।

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

‘ਆਪ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਦੇ ਇਕ ਸੰਸਦ ਮੈਂਬਰ ਦੇ ਦਸਤਖਤ ਵਾਲਾ ਵਿਜ਼ਟਰ ਪਾਸ ਲੈਣ ਤੋਂ ਬਾਅਦ, ਦੋ ਦੋਸ਼ੀ ਸਦਨ ਦੇ ਅੰਦਰ ਆਉਂਦੇ ਹਨ ਅਤੇ ਸਦਨ ‘ਤੇ ਹਮਲਾ ਕਰਦੇ ਹਨ। ਇਹ ਦੋਵੇਂ ਮੁਲਜ਼ਮ ਇੱਕ ਤਰ੍ਹਾਂ ਨਾਲ ਭਾਜਪਾ ਦੇ ਸੰਸਦ ਮੈਂਬਰ ਦੇ ਮਹਿਮਾਨ ਸਨ। ਇਸ ਦੇ ਬਾਵਜੂਦ ਭਾਜਪਾ ਦੇ ਉਹ ਸੰਸਦ ਮੈਂਬਰ ਅਜੇ ਵੀ ਸੰਸਦ ਮੈਂਬਰ ਵਜੋਂ ਸਦਨ ਦੇ ਅੰਦਰ ਬੈਠੇ ਹਨ ਅਤੇ ਉਨ੍ਹਾਂ ਦੀ ਮੈਂਬਰਸ਼ਿਪ ‘ਤੇ ਕੋਈ ਅਸਰ ਨਹੀਂ ਪਿਆ ਹੈ। ਦੂਜੇ ਪਾਸੇ ਸੰਸਦ ਦੀ ਸੁਰੱਖਿਆ ‘ਚ ਖਾਮੀਆਂ ‘ਤੇ ਕੇਂਦਰ ਸਰਕਾਰ ‘ਤੇ ਸਵਾਲ ਉਠਾਉਣ ਅਤੇ ਇਸ ‘ਚ ਭਾਜਪਾ ਸੰਸਦ ਮੈਂਬਰਾਂ ਦੀ ਭੂਮਿਕਾ ‘ਤੇ ਸਵਾਲ ਉਠਾਉਣ ‘ਤੇ ਵਿਰੋਧੀ ਧਿਰ ਦੇ ਕਰੀਬ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਭਾਜਪਾ ਦੇ ਜਿਸ ਸੰਸਦ ਮੈਂਬਰ ਦੇ ਦਸਤਖ਼ਤਾਂ ਹੇਠ ਦੋਵੇਂ ਮੁਲਜ਼ਮ ਵਿਜ਼ਟਰ ਪਾਸ ਲੈ ਕੇ ਸਦਨ ਵਿੱਚ ਦਾਖ਼ਲ ਹੋਏ ਸਨ, ਉਨ੍ਹਾਂ ਨੂੰ ਹਾਲੇ ਤੱਕ ਮੁਅੱਤਲ ਨਹੀਂ ਕੀਤਾ ਗਿਆ ਹੈ। ਪਰ ਭਾਜਪਾ ਸਰਕਾਰ ਤੋਂ ਜਵਾਬ ਮੰਗਣ ਵਾਲੇ ਭਾਜਪਾ ਦੇ ਸੰਸਦ ਮੈਂਬਰਾਂ ਅਤੇ ਕਰੀਬ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਲਈ ਮੈਨੂੰ ਇਹ ਕਹਿਣ ਵਿੱਚ ਕੋਈ ਝਿਜਕ ਨਹੀਂ ਹੈ ਕਿ ਅੱਜ ਇਨ੍ਹਾਂ ਸੰਸਦ ਮੈਂਬਰਾਂ ਨੂੰ ਮੁਅੱਤਲ ਨਹੀਂ ਕੀਤਾ ਗਿਆ, ਸਗੋਂ ਲੋਕਤੰਤਰ ਨੂੰ ਮੁਅੱਤਲ ਕੀਤਾ ਗਿਆ ਹੈ।

Related posts

‘ਆਪ’ ‘ਚ ਸ਼ਾਮਲ ਹੋ ਸਕਦੇ ਨੇ ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ!

punjabusernewssite

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ’ਤੇ :ਸਿਬਿਨ ਸੀ

punjabusernewssite

MLA ਲਾਡੀ ਸ਼ੇਰੋਵਾਲੀਆਂ ਦੀ ਗੱਡੀ ਦੀ ਸਕੂਟੀ ਸਵਾਰ ਨਾਲ ਜ਼ੋਰਦਾਰ ਟੱਕਰ, 1 ਦੀ ਮੌਤ

punjabusernewssite