ਕੈਨੇਡਾ: ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ ਹੋ ਜਾਵੇਗਾ। ਦਰਅਸਲ ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ ਅਤੇ ਉਹਨਾਂ ਲਈ ਆਪਣੀ ਪੜ੍ਹਾਈ ਦੌਰਾਨ ਫ੍ਰੈਂਚ ਸਿੱਖਣਾ ਲਾਜ਼ਮੀ ਬਣਾਏਗੀ।
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲੜੇਗੀ ਲੋਕ ਸਭਾ ਚੋਣਾ!
ਸੂਬਾ ਸਰਕਾਰ ਨੇ ਗੈਰ ਫਰਾਂਸੀਸੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ 33 ਫੀਸਦੀ ਵਧਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ। ਹਾਲਾਂਕਿ ਪਹਿਲਾਂ ਫੀਸ ਦੁੱਗਣੀ ਕਰਨ ਦੀ ਤਜਵੀਜ਼ ਸੀ ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 33 ਫੀਸਦੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਅੰਗਰੇਜ਼ੀ ਵਿੱਚ ਸਿੱਖਿਆ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਵੱਧ ਤੋਂ ਵੱਧ ਫਰਾਂਸੀਸੀ ਭਾਸ਼ਾ ਅਪਣਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਕਿਊਬਿਕ ਸੂਬੇ ਨੇ ਫਰਾਂਸੀਸੀ ਭਾਸ਼ਾ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਘਟਾਉਣ ਦੀ ਵੀ ਯੋਜਨਾ ਬਣਾਈ ਹੈ।
Share the post "ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ"