Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆ

16 Views

ਅੰਮ੍ਰਿਤਸਰ, 21 ਦਸੰਬਰ :  ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿੱਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾ ਨੂੰ ਇੱਕ ਵਾਰ ਫਿਰ ਗਹਿਰੀ ਸੱਟ ਮਾਰੀ ਹੈ।

ਹਰਿਆਣਾ ਦੇ 3 ਖਿਡਾਰੀਆਂ ਦੀ ਕੌਮੀ ਖੇਡ ਪੁਰਸਕਾਰ 2023 ਲਈ ਹੋਈ ਚੋਣ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ।  ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਤੀਜੇ ਦਿਨ ਵੀ 12 ਸੋਨ ਤਗਮਿਆਂ ‘ਤੇ ਲਗਾਏ ਨਿਸ਼ਾਨੇ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਾਸਤੇ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ `ਤੇ ਗੱਲਬਾਤ ਵਿੱਚ ਆਉਣ।

Related posts

ਵਿਜੀਲੈਂਸ ਵੱਲੋਂ ਰਿਸਵਤਖੋਰੀ ਦੇ ਮਾਮਲੇ ਚ ਏਐਸਆਈ ਗਿ੍ਰਫਤਾਰ

punjabusernewssite

ਅਕਾਲੀ ਦਲ ਦੇ ਪ੍ਰਧਾਨ ਨੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ’ਤੇ ਆਪੋ-ਆਪਣੇ ਮਾਫੀਆ ਬਣਾਉਣ ਦੇ ਲਗਾਏ ਦੋਸ਼

punjabusernewssite

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

punjabusernewssite