ਲੋਕ ਸਭਾ ਤੇ ਰਾਜ ਸਭਾ ਦੇ 142 ਮੈਂਬਰ ਸਸਪੈਂਡ ਕਰਨ ਵਿਰੁੱਧ ਕੀਤਾ ਪ੍ਰਦਰਸ਼ਨ
ਬਠਿੰਡਾ, 22 ਦਸੰਬਰ: ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਵਿਰੁੱਧ ਮੋਦੀ ਸਰਕਾਰ ਖਿਲਾਫ ਅੱਜ ਕਾਂਗਰਸ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਕਾਂਗਰਸ ਭਵਨ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਵੀ ਸਾੜੀ ਗਈ । ਇਸ ਦੌਰਾਨ ਰੇਲਵੇ ਸਟੇਸ਼ਨ ਨਜ਼ਦੀਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸਾਬਕਾ ਅਰੁਣ ਵਧਾਵਣ ਤੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਸਬੰਧੀ ਜਦ ਸੰਸਦ ਅੰਦਰ ਵਿਰੋਧੀ ਧਿਰ ਮੈਂਬਰ ਸਵਾਲ ਕਰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਸਦਨ ਵਿਚੋਂ ਕੱਢਿਆ ਜਾ ਰਿਹਾ।
CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ
ਜਿਸ ਤੋਂ ਸਰਕਾਰ ਦੀ ਬੁਖਲਾਹਟ ਸਾਹਮਣੇ ਆਉਂਦੀ ਹੈ । ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਧੱਕੇਸ਼ਾਹੀਆ ਤੇ ਗੈਰ ਲੋਕਤੰਤਰੀ ਰਵਈਏ ਦਾ ਖਮਿਆਜਾ ਮੋਦੀ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਟਹਿਲ ਸਿੰਘ ਸੰਧੂ, ਪਵਨ ਮਾਨੀ, ਬਲਾਕ ਪ੍ਰਧਾਨ ਬਲਰਾਜ ਪੱਕਾ, ਬਲਜਿੰਦਰ ਠੇਕੇਦਾਰ ਅਤੇ ਰੁਪਿੰਦਰ ਬਿੰਦਰਾ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਲੋਕ ਸਭਾ ਮੈਂਬਰਾਂ ਨੂੰ ਸਸਪੈਂਡ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ । ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਵਿੱਚ ਮਹਿੰਗਾਈ ਇੰਨੀ ਵੱਧ ਚੁੱਕੀ ਹੈ ਕਿ ਹਰ ਵਿਅਕਤੀ ‘ਤੇ ਆਰਥਿਕ ਬੋਝ ਵਧ ਰਿਹਾ ਹੈ।
ਬੱਚਿਆਂ ਨੂੰ ਲੱਗੀਆਂ ਮੌਜਾਂ, ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਛੁੱਟੀ ਦਾ ਐਲਾਨ
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸੰਧੂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਤੋਂ ਇਲਾਵਾ ਕਿਰਨਜੀਤ ਸਿੰਘ ਗਹਿਰੀ, ਕਿਰਨਜੀਤ ਕੌਰ ਵਿਰਕ, ਮੱਖਣ ਠੇਕੇਦਾਰ, ਨੱਥੂਰਾਮ ਪ੍ਰਕਾਸ਼ ਚੰਦ, ਵਿਪਣ ਮਿੱਤੂ, ਸਾਧੂ ਸਿੰਘ, ਬਲਜੀਤ ਸਿੰਘ ਸੀਨੀਅਰ ਯੂਥ ਕਾਂਗਰਸੀ ਆਗੂ, ਕਮਲ ਗੁਪਤਾ, ਸੰਜਯੇ ਚੌਹਾਨ, ਜਗਮੀਤ ਸਿੰਘ ਮਹਿੰਦਰ ਭੋਲਾ, ਅਸਿਸ਼ ਕਪੂਰ,ਰੂਪ ਸਿੰਘ, ਦਪਿੰਦਰ ਮਿਸਰਾ, ਯਾਦਵਿੰਦਰ ਭਾਈਕਾ,ਰਮਨ ਢਿੱਲੋਂ, ਪ੍ਰੀਤ ਮੋਹਨ ਸ਼ਰਮਾਂ, ਦੂਨੀ ਚੰਦ, ਵਿਜੇ ਗੋਇਲ, ਰਣਜੀਤ ਗਰੇਵਾਲ, ਸ਼ੀਲਾ ਦੇਵੀ, ਜੋਗਿੰਦਰ ਸਿੰਘ ਇੰਟਕ, ਸਤੀਸ਼ ਅਰੋੜਾ, ਕ੍ਰਿਸ਼ਨ ਸਿੰਘ ਭਾਗੀ ਬਾਂਦਰ, ਸੰਦੀਪ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਤੇ ਵਰਕਰ ਹਾਜ਼ਰ ਸਨ।