spot_img
spot_img

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ

Date:

spot_img
ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 ਤੋਂ 10 ਜਨਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਦੀ ਬੰਦੀ ਹੋਵੇਗੀ। ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

👉ਪੰਜਾਬ ਭਾਜਪਾ-ਅਕਾਲੀ 'ਡਬਲ ਇੰਜਣ' ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ...

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...