ਨਵੀਂ ਦਿੱਲੀ, 23 ਦਸੰਬਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਸਰਬੰਸ ਕੌਮ, ਪੰਥ ਤੇ ਦਸਤਾਰ ਦੀ ਖ਼ਾਤਰ, ਇਸ਼ ਦੇਸ਼ ਦੀ ਸੰਸਕ੍ਰਿਤੀ ਨੂੰ ਬਚਾਉਣ ਖ਼ਾਤਰ ਵਾਰ ਦਿੱਤਾ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਭਾਵੇਂ ਉਮਰਾਂ ਛੋਟੀਆਂ ਸਨ ਪਰ ਜ਼ਜ਼ਬੇ ਬਹੁਤ ਉੱਚੇ ਤੇ ਹੌਂਸਲੇ ਬਹੁਤ ਬੁਲੰਦ ਸਨ। ਉਹਨਾਂ ਕਿਹਾ ਕਿ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਨੇ ਚਮਕੌਰ ਦੀ ਗੜ੍ਹ ਵਿਚ ਲੱਖਾਂ ਦੀ ਗਿਣਤੀ ਵਿਚ ਆਏ ਮੁਗਲਾਂ ਨਾਲ ਜੰਗ ਲੜੀ ਤੇ ਸ਼ਹੀਦੀ ਪਾਈ।
ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਉਹਨਾਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਨ ਜਿਹਨਾਂ ਨੇ ਸਾਹਿਬਜ਼ਾਦਿਆਂ ਦਾ ਇਤਿਹਾਸ ਭਾਰਤ ਵਿਚ ਜਿੰਨੀਆਂ ਵੀ ਭਾਸ਼ਾਵਾਂ ਹਨ, ਉਹਨਾਂ ਨੂੰ ਪ੍ਰਕਾਸ਼ਤ ਕਰਵਾ ਕੇ ਦੇਸ਼ ਭਰ ਤੇ ਦੁਨੀਆਂ ਵਿਚ ਵੰਡਿਆ ਹੈ ਤੇ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ ਕੌਮ ਤਾਂ ਹੀ ਤਰੱਕੀ ਕਰ ਸਕਦੀ ਹੈ ਜੇਕਰ ਅਸੀਂ ਆਪਣੇ ਗੁਰੂ ਸਾਹਿਬ ਦਾ ਇਤਿਹਾਸ, ਆਪਣੀਆਂ ਸ਼ਹਾਦਤਾਂ ਦੇਸ਼ ਤੇ ਦੁਨੀਆਂ ਨੂੰ ਦੱਸਾਂਗੇ ਤਾਂ ਹੀ ਤਰੱਕੀ ਕਰਾਂਗੇ। ਸ: ਕਾਹਲੋਂ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਬਾਰੇ ਵੀ ਵਿਸਥਾਰ ਵਿਚ ਜ਼ਿਕਰ ਕੀਤਾ ਤੇ ਇਹ ਵੀ ਦੱਸਿਆ ਕਿ ਕਮੇਟੀ ਵੱਲੋਂ ਜਲਦੀ ਹੀ ਪੈਟ ਸਕੈਨ ਮਸ਼ੀਨ ਵੀ ਲਗਾਈ ਜਾ ਰਹੀ ਹੈ ਜਿਸਦਾ ਟੈਸਟ ਬਹੁਤ ਹੀ ਨਾਂ ਮਾਤਰ ਖਰਚ ’ਤੇ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਦਾ ਦੂਜਾ ਫੇਜ਼ ਬਣ ਕੇ ਤਿਆਰ ਹੈ ਤੇ ਜਲਦੀ ਹੀ ਉਸਦਾ ਵੀ ਉਦਘਾਟਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਦੇ ਨਾਲ-ਨਾਲ ਇਹ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
Share the post "ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ"