ਬਠਿੰਡਾ,24 ਦਸੰਬਰ: ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਜਿਲ੍ਹਾ ਬਠਿੰਡਾ ਦੀ ਇੱਕ ਮੀਟਿੰਗ ਐਤਵਾਰ ਨੂੰ ਸਥਾਨਕ ਚਿਲਡਰਨਜ਼ ਪਾਰਕ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਪੱਕਾ ਤੇ ਸੂਬਾ ਖ਼ਜ਼ਾਨਚੀ ਹਰਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਬੇਰੁਜ਼ਗਾਰਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਵੋਟਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਉਹਨਾਂ ਨੂੰ ਆਪਣੀ ਸਰਕਾਰ ਆਉਣ ’ਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹੁਣ ਸਰਕਾਰ ਅਪਣੇ ਕੀਤੇ ਹੋਏ ਵਾਅਦਿਆਂ ਤੋਂ ਲਗਾਤਾਰ ਭੱਜਦੀ ਨਜ਼ਰ ਆ ਰਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਬਹੁ-ਗਿਣਤੀ ਸਕੂਲ ਅਧਿਆਪਕਾਂ ਤੋਂ ਸੱਖਣੇ ਪਏ ਹਨ ਤੇ ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕ ਸੜਕਾਂ ਤੇ ਰੁਲ ਰਹੇ ਹਨ।
ਕਿਸਾਨੀ ਮੰਗਾਂ ਨੂੰ ਲੈਕੇ ਉਗਰਾਹਾਂ ਜਥੇਬੰਦੀ ਵਲੋਂ ਸੂਬਾ ਸਰਕਾਰ ਵਿਰੁਧ ਮੋਰਚਾ ਖੋਲਣ ਦਾ ਐਲਾਨ
ਉਹਨਾਂ ਮੰਗਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਸਟਰ ਕੇਡਰ ਤੇ ਲੈਕਚਰਾਰਾਂ ਦੀ ਵੱਡੀ ਗਿਣਤੀ ਵਿੱਚ ਭਰਤੀ ਦਿੱਤੀ ਜਾਵੇ, ਨੌਕਰੀ ਲਈ ਬੀ.ਏ ਵਿੱਚੋਂ 55% ਦੀ ਸ਼ਰਤ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਜਲਦ ਇਹਨਾਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦਾ ਹਰ ਜਗਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਗੁਰਮੁੱਖ ਨਸੀਬਪੁਰ, ਮਨਜੋਤ ਮੱਲਵਾਲਾ, ਅਮਰੀਕ,ਅਮਨ, ਨੀਲਮ, ਮਨਦੀਪ ਕੌਰ,ਸੱਤਪਾਲ ਸਿੰਘ, ਸਤਿਨਾਮ ਸਿੰਘ ਆਦਿ ਹਾਜ਼ਰ ਸਨ।
Share the post "ਬੀ.ਐੱਡ ਅਧਿਆਪਕ ਯੂਨੀਅਨ ਵੱਲੋਂ ਸਕੂਲਾਂ ਵਿੱਚ ਜਲਦ ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦੀ ਮੰਗ"