ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕਾਂ ਤੋਂ ਬੇਅਦਬੀ ਦੀਆਂ ਘਟਨਾਂ ਤੇ ਮਾਫ਼ੀ ਮੰਗਦਿਆਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਇਕਜੁੱਟ ਹੋਣ ਲਈ ਕਿਹਾ ਸੀ। ਜਿਸ ਤੋਂ ਬਾਅਦ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢਿੰਡਸਾ ਮੁੜ ਤੋਂ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਹੁਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ ਅਕਾਲੀ ਦਲ ‘ਚ ਵਾਪਸੀ ਕਰ ਸਕਦੇ ਹਨ। ਪਾਰਟੀ ‘ਚ ਵਾਪਸੀ ਨੂੰ ਲੈ ਕੇ ਮਨਜੀਤ ਜੀਕੇ ਬਿਆਨ ਜਾਰੀ ਕਰਦਿਆ ਕਿਹਾ ਕਿ ਦੇਸ਼ ਭਰ ਵਿਚ ਜਿਹੋ ਜਿਹੇ ਹਾਲਾਤ ਬਣ ਚੁੱਕੇ ਹਨ, ਜਿਵੇਂ ਸਮੇਂ ਦੀਆਂ ਸਰਕਾਰਾਂ ਗੱਲ ਨਹੀਂ ਸੁਣ ਰਹੀਆਂ, ਇਸ ਸਭ ਦੇ ਚੱਲਦਿਆਂ ਸਾਰੀਆਂ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ।
ਬਠਿੰਡਾ ਪੁਲਿਸ ’ਚ ਵੱਡਾ ਫ਼ੇਰਬਦਲ, ਇੱਕ ਦਰਜ਼ਨ ਚੌਕੀ ਇੰਚਾਰਜ਼ਾਂ ਨੂੰ ਬਦਲਿਆਂ
ਇਸ ਦੇ ਮੱਜੇਨਜ਼ਰ ਮੈਂ ਅਕਾਲੀ ਦਲ ਵਿਚ ਮੁੜ ਜਾਣ ਦਾ ਫ਼ੈਸਲਾ ਲਿਆ ਹੈ। ਸੁਤਰਾਂ ਮੁਤਾਬਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਿੱਲੀ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 2019 ਵਿਚ ਮਨਜੀਤ ਸਿੰਘ ਜੀ.ਕੇ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਘਿਰੇ ਹੋਣ ਦੇ ਚਲਦਿਆਂ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ‘ਜਾਗੋ’ ਦਾ ਐਲਾਨ ਕੀਤਾ ਸੀ।
Share the post "ਮਨਜੀਤ ਸਿੰਘ ਜੀ.ਕੇ ਦੀ ਅਕਾਲੀ ਦਲ ‘ਚ ਮੁੜ ਵਾਪਸੀ, ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚੀ ਦਿੱਲੀ"