Monday, April 20, 2026
spot_img
spot_img

ਸੀ.ਆਈ.ਏ ਸਟਾਫ-2 ਵੱਲੋਂ 11200 ਨਸ਼ੀਲ਼ੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

Date:

spot_img

 

ਬਠਿੰਡਾ, 25 ਦਸੰਬਰ: ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਤੇ ਐਸ.ਪੀ ਅਜੈ ਗਾਂਧੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ-2 ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਰਾਮਪੁਰਾ ਸ਼ਹਿਰ ਵਿਖੇ ਚੈਕਿੰਗ ਦੌਰਾਨ ਦੋ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹਜ਼ਾਰਾਂ ਦੀ ਤਾਦਾਦ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਡੀ ਮਨਮੋਹਨ ਸਰਨਾ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ ਸਟਾਫ-2 ਇੰਸਪੈਕਟਰ ਕਰਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਰਾਮਪੁਰਾ ਸ਼ਹਿਰ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।ਇਸ ਦੌਰਾਨ ਇੱਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਲਾਸ਼ੀ ਲਈ ਗਈ।

ਬਠਿੰਡਾ ਪੁਲਿਸ ’ਚ ਵੱਡਾ ਫ਼ੇਰਬਦਲ, ਇੱਕ ਦਰਜ਼ਨ ਚੌਕੀ ਇੰਚਾਰਜ਼ਾਂ ਨੂੰ ਬਦਲਿਆਂ     

ਇਸ ਤਲਾਸ਼ੀ ਦੌਰਾਨ ਉਹਨਾਂ ਪਾਸੋਂ ਨਸ਼ੀਲੀਆਂ ਗੋਲੀਆਂ ਦੇ 760 ਪੱਤੇ ਕੁੱਲ 7600 ਮਾਰਕਾ ਟਰਾਮਾਡੋਲ ਗੋਲੀਆਂ ਅਤੇ 360 ਪੱਤੇ ਕੁੱਲ 3600 ਅਲਪਰਾਜੋਲਮ ਗੋਲੀਆਂ ਬਰਾਮਦ ਹੋਈਆਂ। ਇੰਨ੍ਹਾਂ ਨੌਜਵਾਨ ਦੀ ਪਹਿਚਾਣ ਸਤਨਾਮ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ ਗੱਗੂ ਵਾਸੀਆਨ ਰਾਮਪੁਰਾ ਮੰਡੀ ਦੇ ਤੌਰ ‘ਤੇ ਹੋਈ ਹੈ। ਮੁਢਲੀ ਪੜਤਾਲ ਦੌਰਾਨ ਇਹ ਕਥਿਤ ਦੋਸ਼ੀ ਦੀਪਕ ਵਾਸੀ ਬਠਿੰਡਾ ਪਾਸੋਂ ਨਸ਼ੀਲੀਆਂ ਗੋਲੀਆਂ ਲੈ ਕੇ ਅੱਗੇ ਥੋੜੀ-ਥੋੜੀ ਮਾਤਰਾ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਇੰ੍ਹਨਾਂ ਵਿਰੁਧ ਥਾਣਾ ਸਿਟੀ ਰਾਮਪੁਰਾ ਵਿਖੇ ਮੁੱਕਦਮਾ ਨੰਬਰ 233 ਅ/ਧ 22ਸੀ/29/61/85 ਐੱਨ.ਡੀ.ਪੀ.ਐੱਸ ਐਕਟ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁੂਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...