ਬਠਿੰਡਾ,26 ਦਸੰਬਰ: ਜ਼ਿਲ੍ਹੇ ਦੀ ਇਤਿਹਾਸਕ ਤੇ ਧਾਰਮਿਕ ਨਗਰੀ ਤਲਵੰਡੀ ਸਾਬੋ ਵਿਖੇ ਸਥਿਤ ਅਕਾਲ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਵਲੋਂ ਬੀਤੇ ਕੱਲ੍ਹ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਵਿਦਿਆਰਥਣ ਹਰਿਆਣਾ ਦੀ ਡਿੰਗ ਮੰਡੀ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਅਤੇ ਉਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿ ਕੇ ਬੀਏ ਦੀ ਪੜ੍ਹਾਈ ਕਰ ਰਹੀ ਸੀ।
ਲੋਕ ਸਭਾ ਚੋਣਾਂ ਤੇ ਆਪ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਦਿੱਲੀ ਵਿੱਚ ਮੀਟਿੰਗ ਅੱਜ
ਹਾਲੇ ਤੱਕ ਇਸ ਵਿਦਿਆਰਥਣ ਵਲੋਂ ਏਨਾ ਵੱਡਾ ਕਦਮ ਚੁੱਕਣ ਦੇ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਲਵੰਡੀ ਸਾਬੋ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਤਲਵੰਡੀ ਸਾਬੋ ਦੇ ਮੁਖੀ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਹਨਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਏਗਾ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।





