spot_img
spot_img

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

Date:

spot_img

ਚੰਡੀਗੜ੍ਹ, 26 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ .ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਸ. ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ

ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ ਸ.ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ ਸ .ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਸ. ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸ ਜੀ ਪੀ ਸੀ) ਸ.ਜਸਵੰਤ ਸਿੰਘ ਪੜੈਣ,ਦਾ ਨਾਮ ਸ਼ਾਮਿਲ ਹੈ। ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਇਕ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਦੇ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ਤੇ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜਸਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੂਲ ਟੂਰਨਾਮੈਂਟ ਖਰੀਦ ਕਮੇਟੀ ਦੀ ਮੀਟਿੰਗ ਸੰਪੰਨ

Bathinda News: ਆਗਾਮੀ ਜ਼ਿਲ੍ਹਾ ਸਕੂਲ ਟੂਰਨਾਮੈਂਟਾਂ ਦੀਆਂ ਤਿਆਰੀਆਂ ਨੂੰ...

Bathinda ‘ਚ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ, ਹੋਈਆਂ ਨਵੀਆਂ ਨਿਯੁਕਤੀਆਂ

Bathinda News: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਬਠਿੰਡਾ ਨੇ...

Punjab ‘ਚ ਅੱਜ ਮੁੜ 36 ਲੱਖ ਮਾਵਾਂ-ਧੀਆਂ ਦੇ ਫੋਨਾਂ ‘ਤੇ ਹੋਵੇਗੀ ਟੂੰਅ-ਟੂੰਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ 'ਚ ਇਸ ਸਕੀਮ...