spot_img
spot_img

ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ

Date:

spot_img

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

ਬਠਿੰਡਾ, 27 ਦਸੰਬਰ: ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2024 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਨੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਵਿਸੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ।

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ  ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਪਰਮਿੰਦਰ ਸਿੰਘ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाणा के राज्यपाल ने शहीद उधम सिंह के शहीदी दिवस पर अर्पित की पुष्पांजलि

Haryana News: हरियाणा के राज्यपाल प्रो. असीम कुमार घोष...

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...