ਮਾਤਾ ਗੁੱਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
ਬਠਿੰਡਾ, 28 ਦਸੰਬਰ : ਸਥਾਨਕ ਕਾਂਗਰਸ ਭਵਨ ਵਿਖੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਵੀਰਵਾਰ ਨੂੰ ਜ਼ਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ 139ਵਾਂ ਸਥਾਪਨਾ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ । ਇਸਤੋਂ ਇਲਾਵਾ ਸਹੀਦੀ ਦਿਹਾੜੇ ਮੌਕੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ ਸ਼ਰਧਾਂਜਲੀ ਦਿੰਦਿਆਂ ਉਹਨਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਲਿਆ ਗਿਆ।
ਪੰਜਾਬ ਤੇ ਹਰਿਆਣਾ ਦੀ ਜਮੀਨ ਦਾ ਆਪਸੀ ‘ਤਬਾਦਲਾ’ ਕਰਨ ਵਾਲੇ ਪਟਵਾਰੀ ‘ਧਰਮਰਾਜ’ ਤੇ ‘ਭਗਵਾਨ’ ਵਿਜੀਲੈਂਸ ਵਲੋਂ ਕਾਬੂ
ਇਸ ਮੌਕੇ ਜ਼ਿਲਾ ਪ੍ਰਧਾਨ ਸ਼ਹਿਰੀ ਰਾਜਨ ਗਰਗ ,ਸਾਬਕਾ ਜ਼ਿਲਾ ਪ੍ਰਧਾਨ ਅਰੁਣ ਵਧਾਵਣ, ਕੇ ਕੇ ਅਗਰਵਾਲ ਸਾਬਕਾ ਚੇਅਰਮੈਨ, ਸੀਨੀਅਰ ਆਗੂ ਪਵਨ ਮਾਨੀ, ਅਨਿਲ ਭੋਲਾ, ਟਹਿਲ ਸਿੰਘ ਸੰਧੂ, ਅਤੇ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਲੰਬਾ ਇਤਿਹਾਸ ਹੈ ਤੇ ਪਾਰਟੀ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ, ਜਿਸ ਕਰਕੇ ਅੱਜ ਦੇਸ਼ ਖੁਸ਼ਹਾਲੀ ਦੇ ਰਾਹ ’ਤੇ ਤੁਰਿਆ ਹੈ। ਅਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਲੋਕ ਨਿਰਾਸ਼ ਹਨ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਦੂਸਰੀ ਵਾਰ 14 ਜਨਵਰੀ ਨੂੰ ਸ਼ੁਰੂ ਹੋ ਰਹੀ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇਗੀ।
ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਨਵਾਂ ਮੋੜ, ਕਾਤਲ ਕੈਨੇਡਾ ’ਚ ਬੈਠੇ ਹੋਏ ਹਨ!
ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਤੇ ਹਰਵਿੰਦਰ ਲੱਡੂ ਤੋਂ ਇਲਾਵਾ ਬਲਜਿੰਦਰ ਸਿੰਘ ਠੇਕੇਦਾਰ, ਰਣਜੀਤ ਸਿੰਘ, ਜਗਮੀਤ ਸਿੰਘ,ਕਿਰਨਜੀਤ ਸਿੰਘ ਗੈਹਰੀ ਬਲਜੀਤ ਸਿੰਘ, ਗੁਰਵਿੰਦਰ ਸਿੰਘ ਚਹਿਲ, ਮੁਕੇਸ਼ ਕੁਮਾਰ, ਸੰਦੀਪ ਵਰਮਾ, ਆਸ਼ੀਸ਼ ਕਪੂਰ , ਜੋਗਿੰਦਰ ਇੰਟਕ, ਜਗਰਾਜ ਸਿੰਘ, ਮੋਹਨ ਲਾਲ ਵਰਮਾ, ਮੁਹਿੰਦਰ ਭੋਲਾ, ਦਪਿੰਦਰ ਮਿਸਰਾ, ਸਾਧੂ ਸਿੰਘ ਅਮਸੀ ਕਮਲ ਗੁਪਤਾਂ, ਯਾਦਵਿੰਦਰ ਭਾਈਕਾ, ਪ੍ਰੀਤ ਮੋਹਨ, ਸੁਖਦੇਵ ਸਿੰਘ ਬਾਹੀਆ ਕਰਤਾਰ ਸਿੰਘ ਸੁਨੀਲ ਕੁਮਾਰ ਬਚਨ ਸਿੰਘ ਸੁਰਿੰਦਰਜੀਤ ਸਾਹਨੀ ਰਾਜ ਕੁਮਾਰ ਪ੍ਰਕਾਸ਼ ਚੰਦ ਨੱਥੂ ਰਾਮ ਅਤੇ ਰੁਪਿੰਦਰ ਬਿੰਦਰਾ ਮੀਤ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Share the post "ਕਾਂਗਰਸ ਪਾਰਟੀ ਦੇ 139ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਭਵਨ ਵਿਖੇ ਲਹਿਰਾਇਆ ਝੰਡਾ"