ਬਠਿੰਡਾ , 29 ਦਸੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਦੇ ਫੁੱਲ ਭੇਂਟ ਕਰਨ ਲਈ ਗੁਰਬਾਣੀ ਪਾਠ ਅਤੇ ਮੂਲ ਮੰਤਰ ਦਾ ਸਿਮਰਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਸ਼ਹਾਦਤ ਅਤੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।
ਪੰਜਾਬ ਭਾਜਪਾ ਨੇ ਸਵਾ ਦਰਜ਼ਨ ਜ਼ਿਲ੍ਹਾ ਪ੍ਰਧਾਨਾਂ ਨੂੰ ਬਦਲਿਆਂ, ਜਾਖ਼ੜ ਵਲੋਂ ਨਵੀਂ ਲਿਸਟ ਜਾਰੀ
ਜਾਣਕਾਰੀ ਦਿੰਦਿਆਂ ਡੀਨ ਡਾ. ਬੇਅੰਤ ਕੌਰ ਅਤੇ ਮੁੱਖੀ ਧਰਮ ਅਧਿਐਨ ਵਿਭਾਗ ਡਾ. ਗੁਰਜੀਤ ਸਿੰਘ ਖਾਲਸਾ ਨੇ ਵਿਦਿਆਰਥੀਆਂ ਨੂੰ ਸਾਡੇ ਗੁਰੂਆਂ ਵੱਲੋਂ ਪਾਏ ਪੁਰਨਿਆਂ ਤੇ ਚਲਣ ਲਈ ਪ੍ਰੇਰਿਤ ਕੀਤਾ ਤੇ ਹੱਕ ਹਲਾਲ ਦੀ ਕਮਾਈ ਕਰਨ ਅਤੇ ਕਿਰਤ ਕਰੋ, ਵੰਡ ਛਕੋ, ਨਾਮ ਜਪੋ ਦੇ ਮੰਤਰ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਵਿਦਿਆਰਥੀਆਂ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਸਰਬੱਤ ਦੀ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਚਾਹ ਬਿਸਕੁਟਾਂ ਦਾ ਲੰਗਰ ਵੀ ਵਰਤਾਇਆ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ"