ਬਠਿੰਡਾ, 31 ਦਸੰਬਰ: ਪੰਜਾਬ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਰੋਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਮੌਜੂਦਾ ਆਪ ਸਰਕਾਰ ਵੱਲੋਂ ਪਿਛਲੇ 2 ਸਾਲਾਂ ਤੋਂ ਐਨ.ਐੱਸ.ਕਿਉ.ਐੱਫ ਵੋਕੇਸ਼ਨਲ ਅਧਿਆਪਕਾਂ ਦੀ ਸਾਰ ਨਾ ਲੈਣ ਦੇ ਚੱਲਦੇ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅਧਿਆਪਕਾਂ ਵਲੋਂ ਅੱਜ ਜਿਲਾ ਪ੍ਰਧਾਨ ਗੁਰਜੀਤ ਸਿੰਘ ਨੇਹੀਆਂਵਾਲਾ ਦੀ ਅਗਵਾਈ ਹੇਠ ਸਥਾਨਕ ਟੀਚਰਜ਼ ਹੋਮ ਵਿਖੇ ਜਿਲਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲੇ ਵਿਚੋਂ ਵੱਡੀ ਗਿਣਤੀ ਵਿਚ ਵੋਕੇਸ਼ਨਲ ਅਧਿਆਪਕ ਸ਼ਾਮਿਲ ਹੋਏ।
ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਟਸੋਰਸਿੰਗ ਕਰਮਚਾਰੀਆ ਨੂੰ ਕੰਪਨੀ ਅਧੀਨਗੀ ਵਿੱਚੋਂ ਕੱਢ ਕੇ ਪੱਕਾ ਕਰਨ ਲਈ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਵੱਲੋਂ ਉਹਨਾਂ ਦਾ ਪਿਛਲੇ ਵਰਿ੍ਹਆਂ ਤੋਂ ਲਾਗੂ 5 ਪ੍ਰਤੀਸ਼ਤ ਵਾਧਾ ਤੱਕ ਨਹੀਂ ਦਿੱਤਾ ਗਿਆ, ਸਗੋਂ ਕੰਪਨੀਆਂ ਵੱਲੋਂ ਅਧਿਆਪਕਾਂ ਦੀ ਪਿਛਲੇ 3-4 ਮਹੀਨੇ ਦੀ ਤਨਖਾਹ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵਾਰ ਵਾਰ ਮੀਟਿੰਗ ਦੌਰਾਨ ਝੂਠੇ ਲਾਰੇ ਹੀ ਮਿਲੇ।
ਦੁਖਦਾਇਕ ਖ਼ਬਰ: ਕੈਨੇਡਾ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਇਸ ਮੌਕੇ ਸਮੂਹ ਅਧਿਆਪਕਾਂ ਨੇ ਪ੍ਰਣ ਲਿਆ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਉਹ ਸਰਕਾਰ ਖਿਲਾਫ ਜ਼ੋਰਦਾਰ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਆਪਣੇ ਬੱਚਿਆਂ ਸਮੇਤ ਸਰਕਾਰ ਦਾ ਘਿਰਾਓ ਕਰਨਗੇ। ਇਸ ਮੀਟਿੰਗ ਦੌਰਾਨ ਯਾਦਵਿੰਦਰ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਨਰਿਦਰ ਸਿੰਘ, ਸੋਮਾ ਸਿੰਘ ,ਸਿਮਰਨਜੋਤ ਸਿੰਘ ਜਸਵੀਰ ਕੌਰ, ਹਰਜਿੰਦਰ ਕੌਰ ਭੁੱਚੋ ਮੰਡੀ, ਰਾਜਪਾਲ ਕੌਰ ਆਦਿ ਸ਼ਾਮਿਲ ਸਨ।
Share the post "ਸਰਕਾਰ ਦੀ ਵਾਅਦਾ ਖਿਲਾਫੀ ਦਾ ਐਨ.ਐੱਸ.ਕਿਉ.ਐੱਫ ਵੋਕੇਸ਼ਨਲ ਅਧਿਆਪਕਾਂ ਵਿੱਚ ਭਾਰੀ ਰੋਸ"