Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਧਰਮ ਤੇ ਵਿਰਸਾ

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

9 Views

ਵਰਤਾਇਆ ਗੁਰੂ ਕਾ ਅਤੁੱਟ ਲੰਗਰ
ਬਠਿੰਡਾ, 1 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2024 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਸਿੰਘ ਭੱਲਾ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸ.ਡੀ.ਐਮ. ਮੌੜ ਵਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ ਤੇ ਹੋਰ ਅਧਿਕਾਰੀਆਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਏ।

ਬਠਿੰਡਾ ਏਮਜ਼ ’ਚ ਵਿਟਰੀਓ-ਰੇਟੀਨਾ ਦੇ ਖੇਤਰ ਵਿੱਚ ਸਰਜੀਕਲ ਸੇਵਾਵਾਂ ਦੀ ਹੋਈ ਸ਼ੁਰੂਆਤ

ਇਸ ਮੌਕੇ ਰਾਗੀ ਜੱਥਾ ਭਾਈ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਪਹੁੰਚੀ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2024 ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਸਰਬੱਤ ਦੇ ਭਲੇ ਲਈ ਸਿਵਲ ਹਸਪਤਾਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ।
ਇਸ ਦੌਰਾਨ ਭਾਰਤ ਭੂਸ਼ਣ (ਪੀਏ ਡਿਪਟੀ ਕਮਿਸ਼ਨਰ),ਅਮਰੀਕ ਸਿੰਘ ਮਲੂਕਾ, ਵਰਿੰਦਰ ਸਿੰਘ, ਨੀਲਾਧਰ ਟਿੰਕੂ ਤੋਂ ਇਲਾਵਾ ਹੋਰ ਸ਼ਰਧਾਲੂਆਂ ਵਲੋਂ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਐਮਸੀ ਸੁਖਦੀਪ ਢਿੱਲੋਂ, ਰਾਜਵੀਰ ਸਿੰਘ ਮਾਨ, ਮੇਘ ਸਿੰਘ ਸਿੱਧੂ, ਬਲਦੇਵ ਸਿੰਘ, ਗੁਰਸੇਵਕ ਸਿੰਘ,ਲਾਲ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਕੁਲਦੀਪ ਸ਼ਰਮਾ, ਮਨਜੀਤ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

 

Related posts

ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਨਵੇਂ ਸਾਲ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤਿੰਨ ਨੂੰ

punjabusernewssite

ਪੰਜਾਬ ਦੇਸ ਦਾ ਸਭ ਤੋਂ ਅਮਨ-ਅਮਾਨ ਵਾਲਾ ਸੂਬਾ, ਸਰਕਾਰ ਦਹਿਸ਼ਤਯਦਾ ਮਾਹੌਲ ਬਣਾਉਣਾ ਬੰਦ ਕਰੇ: ਗੁਰਦੀਪ ਸਿੰਘ

punjabusernewssite

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

punjabusernewssite