Saturday, April 18, 2026
spot_img
spot_img

ਗਣਤੰਤਰਾ ਦਿਵਸ: ਕੌਣ, ਕਿੱਥੇ ਲਹਿਰਾਏਗਾ ਤਿਰੰਗਾ ਝੰਡਾ!

Date:

spot_img

ਚੰਡੀਗੜ੍ਹ, 3 ਜਨਵਰੀ: ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ ਲਾਲ ਚੰਦ ਫਰੀਦਕੋਟ,

ਖੰਨਾ ਨਜ਼ਦੀਕ ਓਵਰਬ੍ਰਿਜ ‘ਤੇ ਪਲਟਣ ਕਾਰਨ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜ਼ਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਮਿਸ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ 224 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ...