Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਅਤੇ ਅਕੈਡਮੀਆਂ ਵਿੱਚ ਹੋਈ ਚੋਣ

15 Views

ਹੁਣ ਤੱਕ ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ
ਚੰਡੀਗੜ੍ਹ, 4 ਜਨਵਰੀ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 226 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 147 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਏ ਹਨ।

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ: ਅਨੁਰਾਗ ਵਰਮਾ

54.89% ਦੀ ਚੋਣ ਦਰ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਦੇਸ਼ ਦੀ ਸਭ ਤੋਂ ਸਫ਼ਲ ਸੰਸਥਾ ਵਜੋਂ ਉਭਰੀ ਹੈ।ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਚੁਣੇ ਜਾਣ ਵਾਲੇ ਪੰਜ ਕੈਡਿਟਾਂ ਵਿੱਚ ਤੇਜਿੰਦਰਪਾਲ ਸਿੰਘ, ਅਸ਼ਮਿਤ, ਲਕਸ਼ਯ ਕੁਮਾਰ ਸ਼ਰਮਾ, ਵਿਸ਼ਵਾਸ ਮਿੱਤਲ ਅਤੇ ਮੋਕਸ਼ ਸੈਣੀ ਸ਼ਾਮਲ ਹਨ। ਦੋ ਕੈਡਿਟਾਂ – ਸਕਸ਼ਮ ਮਲਿਕ ਅਤੇ ਮਹਿਤਾਬ ਸਿੰਘ ਸਿੱਧੂ ਨੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟਰੇਨਿੰਗ ਵਿੰਗਜ਼ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਗੁਰਸ਼ੇਰ ਸਿੰਘ ਚੀਮਾ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ। ਵੱਖ-ਵੱਖ ਅਕੈਡਮੀਆਂ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ ਸ੍ਰੀ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਉਹਨਾਂ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ।

‘ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ’ ਉਪਰ ਮੁੱਖ ਮੰਤਰੀ ਨੇ ਕਸਿਆ ਤੰਜ਼

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਨਵੇਂ ਮੌਕੇ ਦੇ ਰਹੀ ਹੈ।ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ, ਵੀ.ਐਸ.ਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਆਪਣੇ ਫਰਜ਼ ’ਤੇ ਖਰਾ ਉਤਰਨ, ਪੰਜਾਬ ਦੇ ਯੋਗ ਸਪੂਤ ਅਤੇ ਰਾਸ਼ਟਰ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੰਸਟੀਚਿਊਟ ਦੇ ਨਵੇਂ ਕੋਰਸ (14ਵੇਂ ਕੋਰਸ) ਲਈ ਦਾਖ਼ਲਾ ਪ੍ਰੀਖਿਆ 14 ਜਨਵਰੀ, 2024 ਨੂੰ ਹੋਣੀ ਹੈ, ਜਿਸ ਲਈ 4100 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

 

Related posts

ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

punjabusernewssite

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

punjabusernewssite

ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰਦਾ ਗੈਂਗਸਟਰ ਗੋਲੀ ਲੱਗਣ ਕਾਰਨ ਹੋਇਆ ਜ਼ਖ਼ਮੀ

punjabusernewssite