ਬਠਿੰਡਾ, 5 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਕਟਕਾਲੀਨ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜਬਤ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕੈਮੀਕਲ ਦੀ ਵਰਤੋਂ ਕਰਨ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਨਿਯਮਤ ਤੌਰ ’ਤੇ ਅਜਿਹੀ ਮੀਟਿੰਗ ਕੀਤੀ ਜਾਂਦੀ ਹੈ, ਤਾਂ ਜੋ ਰਸਾਇਣਕ ਦੁਰਘਟਨਾਵਾਂ ਵਾਪਰਨ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਵਿਭਾਗਾਂ ਤੇ ਸਬੰਧਤ ਅਦਾਰੇ ਵਿੱਚ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਘਟਨਾ ਨਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀਜ਼ ਇੰਜਨੀਅਰ ਵਿਸ਼ਾਲ ਸਿੰਗਲਾ ਨੇ ਦੱਸਿਆ ਕਿ ਮੌਕ ਡਰਿੱਲ ਸਮੇਂ ਪੁਲਿਸ, ਸਿਹਤ ਵਿਭਾਗ ਤੇ ਫਾਇਰ ਬ੍ਰਿਗੇਡ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਇਨ੍ਹਾਂ ਵਿਭਾਗਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹਰ ਵੇਲੇ ਚੌਕਸ ਰਹਿਣ ਦੀ ਲੋੜ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੀਲ ਜਾਖੜ ’ਤੇ ਵੱਡਾ ਸਿਆਸੀ ਹਮਲਾ
ਇਸ ਮੌਕੇ ਕੈਮੀਕਲ ਐਕਸੀਡੈਂਟ ਰੂਲਜ਼ 1996 (ਐਮਰਜੈਂਸੀ, ਯੋਜਨਾਵਾਂ, ਤਿਆਰੀ ਅਤੇ ਤੁਰੰਤ ਕਾਰਵਾਈ) ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ, ਫੈਕਟਰੀਜ਼ ਡਿਪਟੀ ਡਾਇਰੈਕਟਰ (ਮੈਂਬਰ ਸਕੱਤਰ), ਐਨਡੀਆਰਐਫ਼ ਅਤੇ M18 (ਮੁੱਖ ਦੁਰਘਟਨਾ ਅਤੇ ਸੰਭਾਵੀਂ ਖਤਰੇ ਵਾਲੀਆਂ ਇਕਾਈਆਂ) ਉਦਯੋਗਾਂ ਦੇ ਅਧਿਕਾਰੀ, ਪੁਲਿਸ, ਫਾਇਰ, ਸਿਹਤ, ਭੋਜਨ ਅਤੇ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਜ਼ਿਲ੍ਹਾ ਸੰਕਟ ਮੋਚਨ ਕਮੇਟੀ ਦੀ ਮੀਟਿੰਗ ’ਚ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ"