ਬਠਿੰਡਾ, 5 ਜਨਵਰੀ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਵੱਲੋਂ ਸ਼ੁੱਕਰਵਾਰ ਨੂੰ ਵੱਖ ਵੱਖ ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਹਿਦਾਇਤ ਕੀਤੀ ਗਈ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਮੁੱਢਲੇ ਸਿਹਤ ਕੇਂਦਰਾਂ ’ਚ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ
ਇਸਤੋਂ ਇਲਾਵਾ ਪੰਜਾਬ ਵਿੱਚ ਆ ਰਹੇ ਕੋਰੋਨਾ ਅਤੇ ਸਵਾਇਨ ਫਲੂ ਦੇ ਕੇਸਾਂ ਦੇ ਮੱਦੇਨਜ਼ਰ ਇਨ੍ਹਾਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਸਮਾਗਮ ਕੀਤੇ ਜਾਣ ਲਈ ਵੀ ਕਿਹਾ ਗਿਆ। ਇਸ ਸਮੇਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਐਨ.ਸੀ.ਡੀ., ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐਨ.ਵੀ.ਬੀ.ਡੀ.ਸੀ.ਪੀ. , ਜੇ.ਐਸ.ਵਾਈ, ਪਰਿਵਾਰ ਨਿਯੋਜਨ ਪ੍ਰੋਗਰਾਮ ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ।
Share the post "ਸਿਵਲ ਸਰਜਨ ਵੱਲੋਂ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ"