ਬਠਿੰਡਾ, 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 26 ਜਨਵਰੀ 2024 ਦੀ ਪਰੇਡ ਦੌਰਾਨ ਕੋਈ ਵੀ ਸੰਥੈਟਿਕ ਟਰੈਕ ਨਾ ਵਰਤਣ ਦੇ ਕੀਤੇ ਐਲਾਨ ਦੀ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਸ਼ਲਾਘਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇਪੀਐਸ ਬਰਾੜ (ਆਈਆਰਐਸ) ਨੇ ਕਿਹਾ ਕਿ ਖਿਡਾਰੀਆਂ ਦੇ ਲਈ ਸੰਥੈਟਿਕ ਜਿੰਦ ਜਾਨ ਹਨ, ਜਿਸਦੇ ਚੱਲਦੇ ਖੇਡ ਭਾਵਨਾ ਦਿਖਾਉਂਦਿਆਂ ਮੁੱਖ ਮੰਤਰੀ ਨੇ ਨਾ ਸਿਰਫ਼ ਲੁਧਿਆਣਾ, ਜਿੱਥੇ ਉਹ ਖੁਦ ਆਪ ਕੌਮੀ ਝੰਡਾ ਲਹਿਰਾਣ ਪੁੱਜ ਰਹੇ ਹਨ, ਤੋਂ ਇਲਾਵਾ ਪੰਜਾਬ ਦੇ ਬਾਕੀ ਥਾਵਾਂ ‘ਤੇ ਰੋਕ ਲਗਾ ਦਿੱਤੀ ਹੈ।
ਪੂਰੇ ਪੰਜਾਬ ’ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ’ਚ ਨਹੀਂ ਹੋਵੇਗੀ ਗਣਤੰਤਰਾ ਦਿਵਸ ਦੀ ਪਰੇਡ-ਮੁੱਖ ਮੰਤਰੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਸਲਾਘਾ ਯੋਗ ਹੈ। ਸ: ਬਰਾੜ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਵੱਲੋਂ ਖੇਡਾਂ ਪ੍ਰਤੀ ਅਥਾਹ ਪਿਆਰ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਦੀ ਸ਼ਲਾਘਾ ਕਰਦਿਆ ਹੋਇਆਂ ਨਵੀਂ ਖੇਡ ਨੀਤੀ ਖਿਡਾਰੀਆਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਨੀਤੀ ਤਹਿਤ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱੱਧਰ ਦੇ ਖਿਡਾਰੀਆਂ ਨੂੰ ਦਿੱਤੇੇ ਜਾਣ ਵਾਲੇ ਨਗਦ ਇਨਾਮ ਵੀ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨਗੇ।