Punjabi Khabarsaar
ਚੰਡੀਗੜ੍ਹ

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲਗਾਏ ਵਿਸ਼ੇਸ਼ ਕੈਂਪ
ਚੰਡੀਗੜ੍ਹ, 6 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ।

ਰੈਲੀ ਤੋਂ ਪਹਿਲਾਂ ਬਠਿੰਡਾ ਦਿਹਾਤੀ ਦੀ ਟੀਮ ਨੇ ਕੀਤੀ ਨਵਜੋਤ ਸਿੱਧੂ ਵਿਰੁਧ ਕਾਰਵਾਈ ਦੀ ਮੰਗ

ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ।

ਪੂਰੇ ਪੰਜਾਬ ’ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ’ਚ ਨਹੀਂ ਹੋਵੇਗੀ ਗਣਤੰਤਰਾ ਦਿਵਸ ਦੀ ਪਰੇਡ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਜਾਣੋ, ਕਿਉਂ ਡਿੰਪੀ ਢਿੱਲੋਂ ਨੇ ਅਪਣੇ ਕੱਟੜ ਵਿਰੋਧੀ ਰਾਜਾ ਵੜਿੰਗ ਤੋਂ ਮੰਗੀ ਮੁਆਫ਼ੀ

ਕਿਸ ਜ਼ਿਲ੍ਹੇ ਚ ਕਿੰਨੇ ਇੰਤਕਾਲ ਦਰਜ ਹੋਏ
ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ਉੱਤੇ ਰਿਹਾ ਜਿੱਥੇ 2806 ਇੰਤਕਾਲ ਹੋਏ। ਇਸੇ ਤਰ੍ਹਾਂ ਪਟਿਆਲਾ ਵਿੱਚ 1818, ਹੁਸ਼ਿਆਰਪੁਰ ‘ਚ 2686, ਕਪੂਰਥਲਾ ‘ਚ 883, ਫ਼ਤਹਿਗੜ੍ਹ ਸਾਹਿਬ ‘ਚ 667, ਤਰਨ ਤਾਰਨ ‘ਚ 693, ਬਠਿੰਡਾ ‘ਚ 543, ਫਰੀਦਕੋਟ ‘ਚ 525, ਫਿਰੋਜ਼ਪੁਰ ਵਿੱਚ 971, ਮੋਗਾ ਵਿੱਚ 838, ਜਲੰਧਰ ਵਿੱਚ 1718 ਅਤੇ ਮਾਨਸਾ ਵਿੱਚ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।ਅੰਮ੍ਰਿਤਸਰ ਜ਼ਿਲ੍ਹੇ ਵਿੱਚ 1324, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 537, ਸ੍ਰੀ ਮੁਕਤਸਰ ਸਾਹਿਬ ਵਿੱਚ 768, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1943, ਪਠਾਨਕੋਟ ‘ਚ 814, ਬਰਨਾਲਾ ਵਿੱਚ 567, ਰੂਪਨਗਰ ਵਿੱਚ 1326, ਮਲੇਰਕੋਟਲਾ ਵਿੱਚ 713, ਸੰਗਰੂਰ ਵਿੱਚ 1093 ਅਤੇ ਫਾਜ਼ਲਕਾ ਵਿੱਚ 894 ਇੰਤਕਾਲ ਦਰਜ ਕੀਤੇ ਗਏ ਹਨ।

 

Related posts

ਮੁੱਖ ਚੋਣ ਅਧਿਕਾਰੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

punjabusernewssite

Big News: ਕੇਂਦਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਮੰਨਜੂਰ

punjabusernewssite

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

punjabusernewssite