ਮਾਨਸਾ, 7 ਜਨਵਰੀ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਦੋਹਰਾ ਚੇਹਰਾ ਪਛਾਨਣ ਜਿਹਨਾਂ ਨੇ ਦਿੱਲੀ ਵਿਚ ਤਾਂ ਗਠਜੋੜ ਕਰ ਲਿਆ ਹੈ ਪਰ ਪੰਜਾਬ ਵਿਚ ਇਕ ਦੂਜੇ ਖਿਲਾਫ ਬੋਲਣ ਦੀ ਡਰਾਮੇਬਾਜ਼ੀ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ।ਅੱਜ ਇਥੇ ਪਿੰਡ ਬੁਰਜ ਹਰੀ ਸਿੰਘ ਵਿਖੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਜਿਸ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰਨ ਦੇ ਛੇ ਮਹੀਨੇ ਬਾਅਦ ਵੀ ਨੌਕਰੀ ਨਹੀਂ ਦਿੱਤੀ ਗਈ।
ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ 9 ਮਹੀਨਿਆਂ ਬਾਅਦ FIR ਦਰਜ
ਇਸ ਦੌਰਾਨ ਉਹਨਾਂ ਨੇ ਸ਼ੈਲਰ ਮਾਲਕਾਂ ਨਾਲ ਵੀ ਮੁਲਾਕਾਤ ਕੀਤੀ ਜਿਹਨਾਂ ਨੇ ਦੱਸਿਆ ਕਿ ਕਿਵੇਂ ਉਹ ਮੁਸ਼ਕਿਲਾਂ ਝੱਲ ਰਹੇ ਹਨ ਕਿਉਂਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਚੌਲਾਂ ਵਿਚ ਫੋਰਟੀਫਾਈਡ ਤੱਤ ਰਲਾਉਣ ਦੀ ਪ੍ਰਵਾਨਗੀ ਨਹੀਂ ਲਈ। ਉਹਨਾਂ ਕਿਹਾ ਕਿ ਸ਼ੈਲਰ ਮਾਲਕਾਂ ਨੇ 31 ਮਾਰਚ ਤੋਂ ਪਹਿਲਾਂ ਪਹਿਲਾਂ ਕੰਮ ਮੁਕੰਮਲ ਕਰਨਾ ਹੁੰਦਾ ਹੈ ਜਦੋਂ ਕਿ ਹਾਲੇ ਤੱਕ ਸ਼ੁਰੂ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਜਿਹੇ ਕੰਮ ਕਾਰਨ ਹੀ ਪੰਜਾਬ ਦੇ ਉਦਯੋਗ ਹੋਰ ਰਾਜਾਂ ਵਿਚ ਸ਼ਿਫਟ ਹੋ ਰਹੇ ਹਨ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਚੋਣਾਂ ਭਾਵੇਂ ਉਹ ਸਥਾਨਕ ਸੰਸਥਾਵਾਂ ਅਤੇ ਪੰਚਾਇਤ ਚੋਣਾਂ ਹੋਣ ਜਾਂ ਫਿਰ ਲੋਕ ਸਭਾ ਚੋਣਾਂ ਇਹਨਾਂ ਵਿਚ ਦੋਵਾਂ ਕਾਂਗਰਸ ਤੇ ਆਪ ਨੂੰ ਸਬਕ ਸਿਖਾਉਣ।
ਠੇਕਾ ਮੁਲਾਜਮਾਂ ਨੇ ਪੇਂਡੂ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਦੇ ਵਿਰੋਧ ਦਾ ਕੀਤਾ ਐਲਾਨ
ਉਹਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਰਾਜਕਾਲ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਕੀਤਾ ਤੇ ਆਪ ਸਰਕਾਰ ਹੁਣ ਤੱਕ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਪਰ ਬੁਨਿਆਦੀ ਢਾਂਚਾ ਪ੍ਰਾਜੈਕਟ ਜਾਂ ਵਿਕਾਸ ਦੇ ਨਾਂ ’ਤੇ ਵਿਖਾਉਣ ਲਈ ਇਸ ਕੋਲ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਬਜਾਏ ਲੋਕਾਂ ਵਾਸਤੇ ਕੁਝ ਕਰਨ ਦੇ ਮੁੱਖ ਮੰਤਰੀ ਹਰ ਰੋਜ਼ ਆਪ ਦੇ ਹੋਰ ਰਾਜਾਂ ਵਿਚ ਪਸਾਰ ’ਤੇ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕ ਰਹੇ ਹਨ ਤੇ ਸ੍ਰੀ ਕੇਜਰੀਵਾਲ ਦੇ ਹਵਾਈ ਦੌਰਿਆਂ ਦਾ ਖਰਚਾ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਦਿੱਤਾ ਜਾ ਰਿਹਾ ਹੈ। ਬੀਬੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦਾ ਦਿਲੋਂ ਸਾਥ ਦੇਣ ਕਿਉਂਕਿ ਇਹ ਇਕ ਖੇਤਰੀ ਪਾਰਟੀ ਹੈ ਜਿਸ ਲਈ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਪਹਿਲਾਂ ਹਨ।
Share the post "ਆਪ-ਕਾਂਗਰਸ ਦਾ ਦਿੱਲੀ ਵਿਚ ਗਠਜੋੜ ਹੋਇਆ ਪਰ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੰਜਾਬ ’ਚ ਕਰ ਰਹੇ ਹਨ ਡਰਾਮੇ: ਹਰਸਿਮਰਤ"