Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

13 Views

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਅੰਮ੍ਰਿਤਸਰ, 9 ਜਨਵਰੀ:ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ?ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ

ਬਿਜਲੀ ਮੰਤਰੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ।

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ।ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ, ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਕਰਵਾਏਗੀ ਜਾਣੂੰ

ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਚੇਅਰਮੈਨ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ. ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸ੍ਰੀ ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ।ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।

 

Related posts

ਰਾਜੋਆਣਾ ਵੱਲੋਂ ਐਲਾਨੇ ਭੁੱਖ ਹੜਤਾਲ ਫੈਸਲੇ ਨੂੰ ਲੈ ਕੇ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

punjabusernewssite

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ, 8 ਕਾਬੂ

punjabusernewssite

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

punjabusernewssite