WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 10 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਆਰਪੀਡਬਲਿਯੂਡੀ ਐਕਟ, ਦਿਵਿਆਂਗ ਅਤੇ ਸਿਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਲੋੜੀਂਦੇ ਸੁਝਾਅ ਵੀ ਲਏ।

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਧਾਲੀਵਾਲ

ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਬਜ਼ੁਰਗ ਅਤੇ ਦਿਵਿਆਂਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰਾਂ ਚ ਆਉਣ ਵਾਲੇ ਸਾਰੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਾਣ-ਸਤਿਕਾਰ ਦਿੱਤਾ ਜਾਵੇ ਤੇ ਉਨ੍ਹਾਂ ਦੇ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਨਾ ਲਾਜ਼ਮੀ ਬਣਾਇਆ ਜਾਵੇ।

ਬਿਜਲੀ ਮੰਤਰੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਇਸ ਦੌਰਾਨ ਮੈਡਮ ਪੂਨਮ ਸਿੰਘ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੇਲਵੇ ਵਿਭਾਗ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪਲੇਟਫਾਰਮਾਂ ਤੇ ਲਿਫ਼ਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਚ ਰੇਲਵੇ, ਬੱਸ ਸਟੈਂਡ, ਹਨੂੰਮਾਨ ਚੌਂਕ ਤੋਂ ਇਲਾਵਾਂ ਢੁੱਕਵੀਂਆਂ ਥਾਵਾਂ ਦਾ ਪ੍ਰਬੰਧ ਕੀਤਾ ਜਾਵੇ ਜਿੱਥੇ ਬਜ਼ੁਰਗਾਂ ਦੀ ਮੱਦਦ ਲਈ ਹੈਲਪ ਲਾਇਨ ਨੰਬਰ ਲਈ ਵੱਖ-ਵੱਖ ਤਰ੍ਹਾਂ ਦੇ ਸਾਇਨ ਬੋਰਡ ਲਗਾਏ ਜਾਣ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਜਸਬੀਰ ਕੌਰ, ਸੁਪਰਡੈਂਟ ਮੈਡਮ ਗੁਲਸ਼ਨ ਮਹਿਤਾ ਤੋਂ ਇਲਾਵਾ ਪੁਲਿਸ, ਸਿਹਤ, ਸਿੱਖਿਆ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

 

Related posts

ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ: ਡੀਸੀ

punjabusernewssite

ਬਠਿੰਡਾ ਦਿਹਾਤੀ ਤੋਂ ਹਰਵਿੰਦਰ ਲਾਡੀ ਨੇ ਭਰੇ ਕਾਗਜ਼

punjabusernewssite

Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ

punjabusernewssite