Saturday, April 18, 2026
spot_img
spot_img

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

Date:

spot_img

ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਰ ਰਹੀ ਹੈ ਅਣਥੱਕ ਮਿਹਨਤ : ਬਲਕਾਰ ਸਿੰਘ ਸਿੱਧੂ
ਮਹਿਰਾਜ (ਬਠਿੰਡਾ), 10 ਜਨਵਰੀ : ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ”ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ।

…’ਤੇ ਇੰਨਾਂ ਪੈਸਾ ਦੇਖ ਕੇ ‘ਮੁਲਾਜਮ’ ਦੇ ਮਨ ਵਿਚ ਆਈ ਖੋਟ, ਦੋ ਸਾਥੀਆਂ ਸਹਿਤ ਕਾਬੂ

ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਹਿਰਾਜ ਵਿਖੇ ਕਰਵਾਏ ਗਏ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਬੱਡੀ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤੇ ਦੁਨੀਆਂ ਦੇ ਨਕਸ਼ੇ ਤੇ ਪੰਜਾਬ ਦਾ ਨਾਮ ਹੀਰੇ ਵਾਂਗ ਚਮਕਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਸਪੋਰਟਸ ਕਲੱਬ ਨੂੰ ਕਰਵਾਏ ਗਏ ਇਸ ਟੂਰਨਾਮੈਂਟ ਲਈ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਲੋਹੜੀ ਤੋਂ ਪਹਿਲਾਂ ਵਿਜੀਲੈਂਸ ਦੀ ਕਾਂਗੜ ਵਿਰੁੱਧ ਵੱਡੀ ਕਾਰਵਾਈ

ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਇਸ ਮੌਕੇ ਪਿੰਡ ਮਹਿਰਾਜ ਦੇ ਮੋਹਤਬਾਰਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਖਿਡਾਰੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ: ਹਰਸਿਮਰਤ ਕੌਰ ਬਾਦਲ

👉ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ...