‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਹੋ ਰਹੀ ਹੈ ਕਾਰਗਰ ਸਾਬਤ : ਕਪਿਲ ਜਿੰਦਲ

Date:

spot_img

39 ਡੀਲਰਾਂ ਨੂੰ ਜੀ.ਐਸ.ਟੀ.ਐਕਟ ਤਹਿਤ ਲਗਭਗ 8 ਲੱਖ 69 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ
ਬਠਿੰਡਾ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਗਈ ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਕਰਨ ਉਪਰੰਤ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਦਾ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਦਾਅਵਾ ਕਰਦਿਆਂ ਸਹਾਇਕ ਕਮਿਸ਼ਨਰ ਰਾਜ ਕਰ ਕਪਿਲ ਜਿੰਦਲ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਸ਼੍ਰੀਮਤੀ ਰਣਧੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਕੀਮ ਅਧੀਨ ਜਿਹੜੇ ਖਪਤਕਾਰਾਂ ਦੁਆਰਾ ਇਸ ਐਪ ਉੱਪਰ ਬਿਲ ਅੱਪਲੋਡ ਕੀਤੇ ਜਾਂਦੇ ਹਨ, ਉਨ੍ਹਾਂ ਵਿੱਚੋਂ ਡਰਾਅ ਦੁਆਰਾ ਲਾਭਪਾਤਰੀਆਂ ਨੂੰ ਨਕਦ ਇਨਾਮ ਵੀ ਜਾਰੀ ਕੀਤੇ ਜਾਂਦੇ ਹਨ।

ਪੰਜਾਬ ਭਰ ਦੇ ਮੈਡੀਕਲ ਸਟੋਰਾਂ ਲਈ ਨਵੇਂ ਫ਼ੁਰਮਾਨ….

ਇਸ ਸਕੀਮ ਅਧੀਨ ਟੈਕਸ ਚੋਰੀ ਨੂੰ ਰੋਕਣ ਵਿੱਚ ਬਹੁਤ ਮਦਦ ਮਿਲ ਰਹੀ ਹੈ ਅਤੇ ਖਪਤਕਾਰਾਂ ਨੂੰ ਵਸਤੂਆਂ ਦੀ ਖਰੀਦ ਕਰਨ ਉਪਰੰਤ ਬਿਲ ਪ੍ਰਾਪਤ ਕਰਨ ਲਈ ਜਾਗਰੂਕ ਕਰਨ ਵਿੱਚ ਬਹੁਤ ਹੀ ਮਦਦਗਾਰ ਸਾਬਤ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਜਿਹੜੇ ਡੀਲਰ ਜੋ ਪਿਛਲੇ ਲੰਬੇ ਸਮੇਂ ਤੋਂ ਵਿਕਰੀ ਕੀਤੇ ਮਾਲ ਦੇ ਕੱਚੇ ਬਿੱਲ ਕੱਟ ਕੇ ਟੈਕਸ ਦੀ ਚੋਰੀ ਕਰ ਰਹੇ ਸਨ, ਉਨ੍ਹਾਂ ਵਪਾਰੀਆਂ ਦਾ ਡਾਟਾ ਤੇ ਰਿਟਰਨਾਂ ਚੈੱਕ ਕਰਕੇ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਬਣਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ।

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ

ਇਸ ਤੋਂ ਇਲਾਵਾ ਇਸ ਐਪ ਰਾਹੀਂ ਜਿਲ੍ਹੇ ਵਿੱਚ ਕੁੱਲ 4089 ਬਿੱਲ ਅਪਲੋਡ ਹੋਏ, ਜਿਨ੍ਹਾਂ ਦੀ ਪੜਤਾਲ ਕਰਵਾਈ ਗਈ ਅਤੇ ਪੜਤਾਲ ਉਪਰੰਤ 39 ਡੀਲਰਾਂ ਨੂੰ ਜੀ.ਐਸ.ਟੀ.ਐਕਟ, 2017 ਤਹਿਤ ਕੁੱਲ 8,68,692 ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਚੋਂ 3,06,940 ਰੁਪਏ ਦੀ ਰਿਕਵਰੀ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਕਈ ਅਣ-ਰਜਿਸਟਰਡ ਡੀਲਰਾਂ ਦਾ ਵੀ ਪਤਾ ਚੱਲਿਆ ਹੈ ਜੋ ਕਿ ਜੀ.ਐਸ.ਟੀ. ਐਕਟ ਅਧੀਨ ਰਜਿਸਟਰੇਸ਼ਨ ਦੇ ਦਾਇਰੇ ਚ ਆਉਂਦੇ ਹਨ ਪਰ ਉਨ੍ਹਾਂ ਨੇ ਜੀ.ਐਸ.ਟੀ. ਰਜਿਸਟਰੇਸ਼ਨ ਪ੍ਰਾਪਤ ਨਹੀਂ ਕੀਤੀ ਹੋਈ ਹੈ, ਅਜਿਹੇ ਡੀਲਰਾਂ ਨੂੰ ਜੀ.ਐਸ.ਟੀ.ਐਕਟ 2017 ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...