Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

7 Views

ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

ਲੋਹੜੀ ਤੋਂ ਪਹਿਲਾਂ ਵਿਜੀਲੈਂਸ ਦੀ ਕਾਂਗੜ ਵਿਰੁੱਧ ਵੱਡੀ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਪੰਜਾਬ ਭਰ ਦੇ ਮੈਡੀਕਲ ਸਟੋਰਾਂ ਲਈ ਨਵੇਂ ਫ਼ੁਰਮਾਨ….

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

 

Related posts

ਦਿਵਾਂਅਗਾਂ ਦੀ ਨਕਲ ਉਤਾਰਨ ’ਤੇ ਬੁਰੇ ਫ਼ਸੇ ਇਹ ਮਸ਼ਹੂਰ ਕ੍ਰਿਕਟਰ

punjabusernewssite

ਬਠਿੰਡਾ ’ਚ ਮੰਗਲਵਾਰ ਨੂੰ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’, ਭਗਵੰਤ ਮਾਨ ਉਦਘਾਟਨੀ ਸਮਾਗਮ ਦੌਰਾਨ ਖੁਦ ਲਾਉਣਗੇ ਮੈਚ

punjabusernewssite

ਪੰਜਾਬੀਆਂ ਦੇ ਰਗ ਰਗ ’ਚ ਦੌੜਦੀ ਹੈ ਮਾਂ ਖੇਡ ਕਬੱਡੀ :ਇਕਬਾਲ ਸਿੰਘ ਬੁੱਟਰ

punjabusernewssite