ਬਠਿੰਡਾ, 11 ਜਨਵਰੀ : ਜਿਲ੍ਹੇ ਵਿੱਚ ਲਿੰਗ ਅਨੁੁਪਾਤ ਵਿਚ ਸਮਾਨਤਾ ਲਿਆਉਣ ਲਈ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਦੇਖ ਰੇਖ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਅੱਜ ਬੇਟੀ ਬਚਾਓ ਸਬੰਧੀ ਸਥਾਨਕ ਜੀਐਨਐਮ ਅਤੇ ਏਐਨਐਮ ਟਰੇਨਿੰਗ ਸਕੂਲ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।
ਲੋਹੜੀ ਤੋਂ ਪਹਿਲਾਂ ਵਿਜੀਲੈਂਸ ਦੀ ਕਾਂਗੜ ਵਿਰੁੱਧ ਵੱਡੀ ਕਾਰਵਾਈ
ਇਸ ਮੌਕੇ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਵਿੱਚ ਅਨੁਪਾਤ ਵਿੱਚ ਸਮਾਨਤਾ ਲਿਆਉਣ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਹੋਰ ਵਿਭਾਗ, ਸਵੈ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲ ਸਮਾਗਮ ਕਰਕੇ, ਅਖਬਾਰਾਂ ਅਤੇ ਹੋਰ ਪ੍ਰਿੰਟ ਮੈਟੀਰੀਅਲ ਰਾਹੀਂ ਆਮ ਲੋਕਾਂ ਨੂੰ ਬੇਟੀ ਬਚਾਓ, ਬੇਟੀ ਪੜਾਓ ਸਬੰਧੀ ਜਾਗਰੂਕ ਕਰ ਰਿਹਾ ਹੈ ਅਤੇ ਪਹਿਲਾਂ ਨਾਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ ਅਤੇ ਹੋਰ ਸੁੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ।
ਬਠਿੰਡਾ-ਮਾਨਸਾ ’ਚ ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਥੋਕ ’ਚ ਤਬਾਦਲੇ
ਇਸ ਦੌਰਾਨ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਪੋਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿੱਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੱਚਿਆਂ ਨੂੰ ਰੀਫਰੈਸ਼ਮੈਂਟ ਵੀ ਦਿੱਤੀ ਗਈ। ਇਸ ਸਮੇਂ ਪਿ੍ਰੰਸੀਪਲ ਮੰਗਲਾ ਰਾਣੀ, ਸ੍ਰੀਮਤੀ ਪ੍ਰਮਿੰਦਰ ਮਾਨ, ਗੁਰਪ੍ਰੀਤ ਕੌਰ, ਸ੍ਰੀਮਤੀ ਗਾਇਤਰੀ ਮਹਾਜਨ ਡੀਪੀਐਮ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਗਗਨਦੀਪ ਸਿੰਘ ਭੁੱਲਰ ਬੀਈਈ, ਬਲਦੇਵ ਸਿੰਘ ਹਾਜ਼ਰ ਸਨ।