ਸ਼੍ਰੀ ਮੁਕਤਸਰ ਸਾਹਿਬ, 11 ਜਨਵਰੀ : ਪਿਛਲੇ ਕੁੱਝ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਲਗਾਤਾਰ ਹੋਈ ਬਿਆਨਬਾਜ਼ੀ ਦੇ ਦੌਰਾਨ ਮੁੱਖ ਮੰਤਰੀ ਵਲੋਂ ਐਸ.ਵਾਈ.ਐਲ ਨਹਿਰ ਅਤੇ ਬੱਸਾਂ ਦੇ ਪਰਮਿਟਾਂ ਨੂੰ ਲੈਕੇ ਬਾਦਲ ਪਰਿਵਾਰ ਵਿਰੁਧ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਮਾਮਲਾ ਹੁਣ ਕਾਨੂੰਨੀ ਦਾਈਰ ਵਿਚ ਪੁੱਜ ਗਿਆ। ਇਸ ਸਬੰਧ ਵਿਚ ਅੱਜ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁਧ ਮਾਨਹਾਨੀ ਦਾ ਮੁਕਦਮਾ ਦਰਜ ਕਰਵਾਇਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ, ਸ: ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖ਼ਰ-ਏ-ਕੌਮ’ ਸਨਮਾਨ ਲਿਆ ਜਾਵੇ ਵਾਪਿਸ
ਅਕਾਲੀ ਦਲ ਦੇ ਪ੍ਰਧਾਨ ਨੇ ਅਪਣੇ ਵਕੀਲ ਮਨਜਿੰਦਰ ਸਿੰਘ ਬਰਾੜ ਰਾਹੀਂ ਮੁੱਖ ਮੰਤਰੀ ਤੋਂ ਇੱਕ ਕਰੋੜ ਰੁਪਏ ਮੰਗੇ ਹਨ। ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰਾਜਪਾਲ ਰਾਵਲ ਦੀ ਅਦਾਲਤ ਨੇ ਮੁੱਖ ਮੰਤਰੀ ਨੂੰ 19 ਫਰਵਰੀ ਨੂੰ ਇਸ ਸਬੰਧ ਵਿਚ ਸੰਮਨ ਜਾਰੀ ਕੀਤੇ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀ.ਐਮ ਮਾਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।
ਬਠਿੰਡਾ ਦੀ ਐਮ.ਪੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਉਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਵਲੋਂ ਮਾਣਹਾਣੀ ਦਾ ਮੁਕੱਦਮਾ ਦਾਈਰ ਕਰਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹਨਾਂ ਨੂੰ ਚੈਲੇਂਜ ਕਬੂਲ ਹੈ ਤੇ ਉਹ ਹਰ ਹਫ਼ਤੇ ਕੋਰਟ ਤੋਂ ਤਰੀਕ ਲਿਆ ਕਰਨਗੇ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਉਹ ਬਹੁਤ ਜਲਦ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦਾ ਖੁਲਾਸਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਸੁਖ ਵਿਲਾਸ ਤੋਂ ਲੈ ਕੇ ਯੂ.ਐਸ.ਏ ਦੀ ਪਾਰਕਿੰਗ ਤੱਕ ਦੀਆਂ ਜਾਇਦਾਦਾਂ ਦਾ ਸਾਰਾ ਕੱਚਾ ਚਿੱਠਾ ਲੋਕਾਂ ਅੱਗੇ ਜਨਤਕ ਕੀਤਾ ਜਾਵੇਗਾ।
Share the post "ਸੁਖਬੀਰ ਬਾਦਲ ਦਾ CM ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ, ਸੀ.ਐਮ ਨੇ ਚੈਂਲੇਜ ਕੀਤਾ ਕਬੂਲ"