ਮਾਨਸਾ, 11 ਜਨਵਰੀ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੂਬੇ ਦੀ ਮਾਨ ਸਰਕਾਰ ਨੂੰ ਘੇਰਦਿਆਂ ਪੰਜਾਬ ਵਿਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖ਼ੜੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿਵਲ ਹਸਪਤਾਲ ਵਿਚ ਮੈਡੀਕਲ ਸਹਾਇਤਾ ਨਾ ਮਿਲਣ ਕਾਰਨ ਇਸ ਹਲਕੇ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।ਇੱਥੇ ਇੰਨ੍ਹਾਂ ਮ੍ਰਿਤਕ ਭਰਾਵਾਂ ਦੇ ਪ੍ਰਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੀ ਬੀਬੀ ਬਾਦਲ ਨੇ ਕਿਹਾ ਕਿ ਮਾਨਸਾ ਸਿਵਲ ਹਸਪਤਾਲ ਵਿਚ ਇਲਾਜ਼ ਉਪਲਬਧ ਨਾ ਹੋਣ ਕਾਰਨ ਦੋਵਾਂ ਭਰਾਵਾਂ ਨੂੰ ਲੁਧਿਆਣਾ ਲਿਜਾਣਾ ਪਿਆ ਸੀ।
ਸੁਖਬੀਰ ਬਾਦਲ ਦਾ CM ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ, ਸੀ.ਐਮ ਨੇ ਚੈਂਲੇਜ ਕੀਤਾ ਕਬੂਲ
ਉਨ੍ਹਾਂ ਇਸ ਮੁੱਦੇ ’ਤੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਤੇ ਮਾਮਲੇ ਵਿਚ ਢੁਕਵੀਂ ਕਾਰਵਾਈ ਦੀ ਮੰਗੀ। ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਨੂੰ ਵੀ ਘੇਰਦਿਆਂ ਕਿਹਾ ਕਿ ਸ਼੍ਰੀ ਕੇਜ਼ਰੀਵਾਲ ਵਾਰ-ਵਾਰ ਡਰਾਮੇ ਕਰ ਕੇ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਸਿਹਤ ਸੇਵਾਵਾਂ ਵਿਚ ਮਿਆਰੀ ਸੁਧਾਰ ਹੋਇਆ ਹੈ ਜਦੋਂ ਕਿ ਅਸਲ ਵਿਚ ਸੇਵਾ ਕੇਂਦਰਾਂ ਨੂੰ ਕੂਚੀਆਂ ਮਾਰ ਕੇ ਉਹਨਾਂ ਨੂੰ ਆਮ ਆਦਮੀ ਕਲੀਨਿਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਹੋਰ ਜਾਨਾਂ ਜਾਣ ਤੋਂ ਬਚਾਉਣ ਵਾਸਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ। ਇਸ ਮੌਕੇ ਉਨ੍ਹਾਂ ਦੇ ਨਾਲ ਮਾਨਸਾ ਦੇ ਅਕਾਲੀ ਆਗੂ ਵੀ ਹਾਜ਼ਰ ਸਨ।
Share the post "ਬਠਿੰਡਾ ਦੀ ਐਮ.ਪੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ"