ਚੰਡੀਗੜ੍ਹ, 11 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਵੀਰਵਾਰ ਨੂੰ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ।
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ
ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਡਾ.ਬਲਜੀਤ ਕੌਰ ਨੇ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Share the post "ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ"