ਸੰਗਰੂਰ, 11 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ।
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ।
ਪੰਜਾਬ ਸਰਕਾਰ ਵਲੋਂ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦਾ ਦਿੱਤਾ ਭਰੋਸਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ।ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ।
ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ ’ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ Çਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।
Share the post "ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਜਿੱਤ ਹਾਸਲ ਕਰਨ ਦਾ ਕਰਾਂਗੇ: ਮੁੱਖ ਮੰਤਰੀ"